CWC ਬੈਠਕ 'ਚ ਵੱਡਾ ਫੈਸਲਾ- ਮਈ 'ਚ ਕਾਂਗਰਸ ਪ੍ਰਧਾਨ ਲਈ ਹੋ ਸਕਦੀਆਂ ਚੋਣਾਂ: ਸੂਤਰ
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਇਹ ਬੈਠਕ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਹੈ।
ਨਵੀਂ ਦਿੱਲੀ- ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਅੱਜ ਹੋਈ ਜਿਸ ਵਿਚ ਨਵੇਂ ਪ੍ਰਧਾਨ ਦੀ ਚੋਣ ਸੰਬੰਧੀ ਸਥਿਤੀ ਸਪੱਸ਼ਟ ਹੋਣ ਦੀ ਸੰਭਾਵਨਾ ਸੀ। ਦੱਸ ਦੇਈਏ ਕਿ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਇਹ ਬੈਠਕ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਹੈ। ਪਾਰਟੀ ਸੂਤਰਾਂ ਦੇ ਮੁਤਾਬਿਕ ਪਾਰਟੀ ਸੰਗਠਨ ਦੀਆਂ ਚੋਣਾਂ ਮਈ ਵਿੱਚ ਕਰਵਾ ਸਕਦੀ ਹੈ।
ਸੂਤਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਨਵੇਂ ਪ੍ਰਧਾਨ ਦੀ ਚੋਣ ਦੇ ਨਾਲ-ਨਾਲ ਕਿਸਾਨ ਅੰਦੋਲਨ ਅਤੇ ਕੁਝ ਹੋਰ ਮੁੱਦਿਆਂ ‘ਤੇ ਵੀ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੋਨੀਆ ਗਾਂਧੀ ਨੂੰ ਅੰਤ੍ਰਿਮ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਬਿਹਾਰ ਵਿਧਾਨ ਸਭਾ ਚੋਣਾਂ ਅਤੇ ਕੁਝ ਰਾਜਾਂ ਦੀਆਂ ਉਪ ਚੋਣਾਂ ਵਿਚ ਕਾਂਗਰਸ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਤੋਂ ਬਾਅਦ, ਕੁਝ ਸੀਨੀਅਰ ਨੇਤਾਵਾਂ ਜਿਵੇਂ ਗੁਲਾਮ ਨਬੀ ਆਜ਼ਾਦ ਅਤੇ ਕਪਿਲ ਸਿੱਬਲ ਨੇ ਫਿਰ ਪਾਰਟੀ ਦੇ ਸਰਗਰਮ ਪ੍ਰਧਾਨ ਦੀ ਨਿਯੁਕਤੀ ਦੀ ਮੰਗ ਉਠਾਈ।