ਸਰਕਾਰ ਨੇ ਸਾਬਕਾ CJI ਰੰਜਨ ਗੋਗੋਈ ਨੂੰ ਦਿੱਤੀ Z+ ਸੁਰੱਖਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੀਆਰਪੀਐਫ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਗਿਆ

Ranjan Gogoi

ਨਵੀਂ ਦਿੱਲੀ: ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਰੰਜਨ ਗੋਗੋਈ ਨੂੰ ਦੇਸ਼ ਭਰ ਵਿਚ ਕਿਤੇ ਵੀ ਆਉਣ-ਜਾਣ ਲਈ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ। ਸੀਆਰਪੀਐਫ ਨੂੰ ਉਹਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ।

 

 

ਜ਼ਿਕਰਯੋਗ ਹੈ ਕਿ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੇ ਅਯੋਧਿਆ ਰਾਮ ਮੰਦਰ ਅਤੇ ਬਾਬਰੀ ਮਸਜਿਦ ਵਿਵਾਦ ‘ਤੇ ਇਤਿਹਾਸਕ ਫੈਸਲਾ ਸੁਣਾਇਆ ਸੀ। ਫੈਸਲਾ ਸੁਨਾਉਣ ਤੋਂ ਪਹਿਲਾਂ ਵੀ ਤਤਕਾਲੀ ਚੀਫ ਜਸਟਿਸ ਰੰਜਨ ਗੋਗੋਈ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਸੀ।

ਦੱਸ ਦਈਏ ਕਿ ਜ਼ੈੱਡ ਪਲੱਸ ਸਕਿਓਰਿਟੀ ਵਾਲੇ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਯਾਨੀ ਸੀਆਰਪੀਐਫ ਕੋਲ ਹੁੰਦੀ ਹੈ। ਦੇਸ਼ ਵਿਚ ਜ਼ੈੱਡ ਪਲੱਸ ਸੁਰੱਖਿਆ ਦੇਸ਼ ਦੇ ਚੌਣਵੇਂ ਲੋਕਾਂ ਨੂੰ ਮਿਲੀ ਹੋਈ ਹੈ।