ਬੈਠਕ ਲਈ ਜਾ ਰਹੇ ਕਿਸਾਨ ਆਗੂ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਕੀਤੀ ਗੱਡੀ ਦੀ ਭੰਨਤੋੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨਾਲ ਝਗੜੇ ਮਗਰੋਂ ਮੀਟਿੰਗ ’ਚ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ

Car

ਨਵੀਂ ਦਿੱਲੀ: ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਣ ਜਾ ਰਹੀ 11ਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਨਾਕੇ ‘ਤੇ ਰੋਕ ਲਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੁਲਿਸ ਨੇ ਕਿਸਾਨ ਆਗੂ ਦੀ ਗੱਡੀ ‘ਤੇ ਕੁੱਝ ਸੁੱਟਿਆ, ਜਿਸ ਨਾਲ ਉਹਨਾਂ ਦੀ ਕਾਰ ਦਾ ਸ਼ੀਸ਼ਾ ਟੁੱਟ ਗਿਆ।

ਇਸ ਤੋਂ ਬਾਅਦ ਕਿਸਾਨ ਆਗੂ ਕਾਫੀ ਗੁੱਸੇ ਵਿਚ ਆ ਗਏ ਤੇ ਉਹ ਗੱਡੀ ਤੋਂ ਬਾਹਰ ਨਿਕਲ ਆਏ। ਇਸ ਮੌਕੇ ਉਹਨਾਂ ਨਾਲ ਹੋਰ ਕਿਸਾਨ ਆਗੂ ਵੀ ਮੌਜੂਦ ਸਨ। ਹਾਲਾਂਕਿ ਇਸ ਤੋਂ ਬਾਅਦ ਕਿਸਾਨ ਆਗੂ ਵਿਗਿਆਨ ਭਵਨ ਵਿਖੇ ਮੀਟਿੰਗ ਵਿਚ ਪਹੁੰਚ ਗਏ।

ਦੱਸ ਦਈਏ ਕਿ ਖੇਤੀ ਕਾਨੂੰਨਾਂ ‘ਤੇ ਜਾਰੀ ਵਿਵਾਦ ਦੌਰਾਨ ਅੱਜ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ 11ਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੇ ਆਗੂ ਦਿੱਲੀ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਕੇਂਦਰੀ ਖੇਤੀਬਾੜੀ ਮੰਤਰੀ ਵੀ ਵਿਗਿਆਨ ਭਵਨ ਪਹੁੰਚ ਚੁੱਕੇ ਹਨ।