ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਦੇ ਖਿਲਾਫ ਦਿੱਲੀ 'ਚ FIR ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗ੍ਰਿਫਤਾਰੀ ਬਾਰੇ ਟਵੀਟ ਕਰਦਿਆਂ ਸਿਰਸਾ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ

Manjinder Sirsa

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐਸ. ਜੀ. ਐਮ. ਸੀ.) ਦੇ ਪ੍ਰਧਾਨ ਸਿੰਘ ਸਿਰਸਾ ਅਤੇ ਹੋਰਨਾਂ ਵਿਰੁੱਧ ਗੁਰਦੁਆਰਾ ਫ਼ੰਡਾਂ 'ਚ ਧੋਖਾਧੜੀ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ 21 ਜਨਵਰੀ ਦੀ ਰਾਤ ਨੂੰ ਸਿਰਸਾ ਨੂੰ ਪੀਲੀਭੀਤ ਦੇ ਬਿਲਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਮਨਜਿੰਦਰ ਸਿੰਘ ਸਿਰਸਾ ਕਿਸਾਨਾਂ ਨੂੰ ਮਿਲਣ ਪੀਲੀਭੀਤ ਜਾ ਰਹੇ ਸੀ।