ਹਿਮਾਚਲ ਪ੍ਰਦੇਸ਼ 'ਚ ਖੱਡ ਵਿਚ ਡਿੱਗੀ ਕਾਰ, ਦੋ ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੋ ਲੋਕ ਗੰਭੀਰ ਜ਼ਖਮੀ

photo

 

ਕਿਨੌਰ : ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਨਿਹਾਰ ਵਿੱਚ ਇੱਕ ਕਾਰ ਬੇਕਾਬੂ ਹੋ ਕੇ 100 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 2 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਅਮਰ ਸਿੰਘ (47) ਪੁੱਤਰ ਰਾਮ ਕ੍ਰਿਸ਼ਨ ਅਤੇ ਮਹਬੀਰ (58) ਪੁੱਤਰ ਸੋਹਨ ਵਜੋਂ ਹੋਈ ਹੈ।

ਪੜ੍ਹੋ ਪੂਰੀ ਖਬਰ: ਬਿਸਕੁਟ ਲੈਣ ਗਈ ਔਰਤ ਬਣ ਗਈ ਕਰੋੜਪਤੀ, ਜਾਣੋ ਪੂਰਾ ਮਾਮਲਾ

ਜਦੋਂਕਿ ਜਗਦੇਵ (50) ਪੁੱਤਰ ਗਿਆਰਾਮ ਅਤੇ ਚੰਦਰ ਭਗਤ (50) ਪੁੱਤਰ ਬਿਹਾਰੀ ਲਾਲ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਾਦਸੇ ਦੇ ਸਮੇਂ ਕਾਰ 'ਚ ਚਾਰ ਲੋਕ ਸਵਾਰ ਸਨ। ਚਾਰੋਂ ਕਾਰ ਨੰਬਰ ਐਚ26ਬੀ 4000 ਵਿੱਚ ਕਿਤੇ ਜਾ ਰਹੇ ਸਨ। ਇਸੇ ਦੌਰਾਨ ਨਿਹਾਰ ਨੇੜੇ ਉਹਨਾਂ ਦੀ ਕਾਰ ਬੇਕਾਬੂ ਹੋ ਕੇ 100 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ।

ਪੜ੍ਹੋ ਪੂਰੀ ਖਬਰ: ਲੁਧਿਆਣਾ 'ਚ ਮੁਲਜ਼ਮਾਂ ਨੇ ਸਬਜ਼ੀ ਖਰੀਦ ਕੇ ਘਰ ਵਾਪਸ ਜਾ ਰਹੀ ਬਜ਼ੁਰਗ ਦੇ ਕੰਨਾਂ ਦੀਆਂ ਵਾਲੀਆਂ ਖੋਹੀਆਂ

ਇਸ ਹਾਦਸੇ 'ਚ ਕਾਰ 'ਚ ਸਵਾਰ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਅਤੇ ਜ਼ਖਮੀਆਂ ਨੂੰ ਟੋਏ 'ਚੋਂ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਇਸ ਦੌਰਾਨ ਇਕ ਹੋਰ ਵਿਅਕਤੀ ਦੀ ਵੀ ਮੌਤ ਹੋ ਗਈ। ਜਦਕਿ ਦੋ ਹੋਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।