Mandi Bus Accident: ਮੰਡੀ 'ਚ ਪਲਟੀ ਬੱਸ, 25 ਯਾਤਰੀ ਸਨ ਸਵਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Mandi Bus Accident: ਸਵਾਰੀਆਂ ਨੂੰ ਲੱਗੀਆਂ ਮਾਮੂਲੀ ਸੱਟਾਂ

Bus overturned in Mandi News in punjabi

Bus overturned in Mandi News in punjabi : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਪੰਡੋਹ ਡੈਮ ਨੇੜੇ ਦੁਪਹਿਰ ਸਮੇਂ ਇਕ ਨਿੱਜੀ ਬੱਸ ਸੜਕ 'ਤੇ ਪਲਟ ਗਈ। ਇਸ ਹਾਦਸੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਹਾਦਸੇ ਦੇ ਸਮੇਂ ਬੱਸ ਵਿੱਚ ਡਰਾਈਵਰ ਅਤੇ ਕੰਡਕਟਰ ਸਮੇਤ 25 ਯਾਤਰੀ ਸਵਾਰ ਸਨ।

ਇਹ ਵੀ ਪੜ੍ਹੋ: Moga News : ਦੋਸਤ ਦੇ ਵਿਆਹ ਤੋਂ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਮੰਡੀ ਦੇ ਪੰਡੋਹ ਬੰਨ੍ਹ ਨਾਲ ਲੱਗਦੇ ਪੀਵੀਸੀ ਮੋੜ ਨੇੜੇ ਦੁਪਹਿਰ ਵੇਲੇ ਬੱਸ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਈ। ਜੇਕਰ ਬੱਸ ਸੜਕ ਤੋਂ ਡੈਮ 'ਚ ਡਿੱਗੀ ਹੁੰਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

ਇਹ ਵੀ ਪੜ੍ਹੋ: Chandiharh News: ਵਧਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਾਰੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਹੁਣ 26 ਜਨਵਰੀ ਤੋਂ ਬਾਅਦ ਖੁੱਲ੍ਹਣਗੇ ਸਕੂਲ  

ਚਾਰ-ਪੰਜ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਬਾਕੀ ਸਾਰੇ ਸੁਰੱਖਿਅਤ ਦੱਸੇ ਜਾਂਦੇ ਹਨ। ਅੰਜਲੀ ਟਰਾਂਸਪੋਰਟ ਦੀ ਬੱਸ ਕੁੱਲੂ ਤੋਂ ਮੰਡੀ ਵੱਲ ਆ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਬੱਸ ਦਾ ਇੱਕ ਟਾਇਰ ਸੜਕ ਦੇ ਟੋਏ ਵਿਚ ਜਾ ਵੜਿਆ। ਇਸ ਕਾਰਨ ਬੱਸ ਦਾ ਕੁਝ ਹਿੱਸਾ ਟੁੱਟ ਗਿਆ, ਜਿਸ ਕਾਰਨ ਬੱਸ ਸੜਕ ’ਤੇ ਪਲਟ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਕੇ 'ਤੇ ਖੜ੍ਹੀ ਇਕ ਕਾਰ ਵੀ ਇਸ ਦੀ ਲਪੇਟ 'ਚ ਆ ਗਈ, ਜਿਸ ਕਾਰਨ ਕਾਰ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਹਾਦਸੇ ਤੋਂ ਬਾਅਦ ਹਾਈਵੇਅ 'ਤੇ ਦੂਜੇ ਵਾਹਨਾਂ ਤੋਂ ਹੇਠਾਂ ਉਤਰੇ ਲੋਕਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿਤੇ ਅਤੇ ਪੁਲਿਸ ਨੂੰ ਸੂਚਨਾ ਦਿਤੀ। ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।

 (For more Punjabi news apart from Bus overturned in Mandi News in punjabi  , stay tuned to Rozana Spokesman)