ਅੰਦਰੋਂ ਕੱਢ-ਕੱਢ ਮਾਰੇ ਜਾ ਰਹੇ ਨੇ ਅਤਿਵਾਦੀ, ਫ਼ੌਜ ਨੇ ਸਾਭਿਆ ਮੋਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਸੋਪੋਰ ਕਸਬੇ ਵਿਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚ ਮੁੱਠਭੇੜ ਹੋਈ। ਅਤਿਵਾਦੀਆਂ ਦੀ ਖੁਫੀਆ ਸੂਚਨਾ ਮਿਲਣ ‘ਤੇ...

Indian Army

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸੋਪੋਰ ਕਸਬੇ ਵਿਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚ ਮੁੱਠਭੇੜ ਹੋਈ। ਅਤਿਵਾਦੀਆਂ ਦੀ ਖੁਫੀਆ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਵਾਰਪੋਰਾ ਪਿੰਡ ਵਿਚ ਸਰਚ ਅਪਰੇਸ਼ਨ ਸ਼ੁਰੂ ਕੀਤਾ ਸੀ। ਮੁੱਠਭੇੜ ਵਿਚ ਇਕ ਅਤਿਵਾਦੀ ਮਾਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਵਿਚ ਦੋ-ਤਿੰਨ ਅਤਿਵਾਦੀਆਂ ਦੇ ਛਿਪੇ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ।

ਪੁਲਿਸ ਨੇ ਕਿਹਾ, ‘‘ਸੁਰੱਖਿਆ ਬਲਾਂ ਨੇ ਛਿਪੇ ਹੋਏ ਅਤਿਵਾਦੀਆਂ ਦੇ ਆਸਪਾਸ ਘੇਰਾ ਸਖ਼ਤ ਕਰ ਦਿੱਤਾ ਜਿਸਨੂੰ ਵੇਖ ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੁੱਠਭੇੜ ਸ਼ੁਰੂ ਹੋ ਗਈ। ’’ਪ੍ਰਸ਼ਾਸਨ ਨੇ ਸੋਪੋਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਮੋਬਾਇਲ ਇੰਟਰਨੈਟ ਸੇਵਾਵਾਂ ਉੱਤੇ ਰੋਕ ਲਗਾ ਦਿੱਤੀ ਹੈ। ਬਾਰਾਮੂਲਾ ਜਿਲ੍ਹੇ ਦੇ ਸੋਪੋਰ ਦੇ ਵਾਰਪੋਰਾ ਖੇਤਰ ਵਿਚ ਸੁਰੱਖਿਆ ਬਲਾਂ ਨੇ ਕਾਸੋ (ਕਾਰਡਨ ਐਂਡ ਸਰਚ ਆਪਰੇਸ਼ਨ) ਸ਼ੁਰੂ ਕੀਤਾ।

ਇਸ ਦੌਰਾਨ ਸੁਰੱਖਿਆ ਬਲਾਂ ਨੂੰ ਗਨਸ਼ਾਟਸ ਸੁਣਾਈ ਦਿੱਤੇ, ਜਿਸ ਤੋਂ ਬਾਅਦ ਨਾਲ ਹੀ ਏਕਾਉਂਟਰ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋ ਤੋਂ ਤਿੰਨ ਅਤਿਵਾਦੀ ਛਿਪੇ ਹਨ ਅਤੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਕਰ ਰਹੇ ਹਨ, ਇਹਨਾਂ ਵਿਚੋਂ ਇਕ ਨੂੰ ਮਾਰ ਦਿੱਤਾ ਗਿਆ ਹੈ। ਦੱਸ ਦਈਏ ਕਿ  ਪੁਲਵਾਮਾ ਅਟੈਕ ਤੋਂ ਬਾਅਦ ਪੂਰੇ ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਵਲੋਂ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ।

18 ਫਰਵਰੀ ਨੂੰ ਸੁਰੱਖਿਆ ਬਲਾਂ ਨੇ ਪੁਲਵਾਮਾ ਹਮਲੇ  ਦੇ ਸਾਜਿਸ਼ਕਰਤਾ ਅਤਿਵਾਦੀ ਕਾਮਰਾਨ ਉਰਫ ਗਾਜੀ ਰਾਸ਼ਿਦ ਨੂੰ ਮਾਰ ਦਿੱਤਾ ਸੀ। ਇਸ ਮੁੱਠਭੇੜ ਵਿੱਚ ਫੌਜ ਦੇ ਮੇਜਰ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਸਨ।