ਬਿਜਲੀ ਸਮਝੌਤਿਆਂ ਨੂੰ ਰੱਦ ਨਹੀਂ ਕੀਤਾ ਤਾਂ ਮੋਤੀ ਮਹਿਲ ਦੀ ਬੱਤੀ ਹੋਵੇਗੀ ਗੁੱਲ:ਭਗਵੰਤ ਮਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ.......

file photo

ਚੰਡੀਗੜ੍ਹ: ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇ ਮੌਜੂਦਾ ਬਜਟ ਸੈਸ਼ਨ ਦੌਰਾਨ ਅਮਰਿੰਦਰ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਦੌਰਾਨ ਕੀਤੇ ਮਹਿੰਗੀ ਅਤੇ ਘਾਤਕ ਬਿਜਲੀ ਖਰੀਦ ਸਮਝੌਤਿਆਂ ਲਈ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤਾ ਕੀਤਾ ਹੋਇਆ ਰੱਦ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ 16 ਮਾਰਚ ਨੂੰ ਕੱਟ ਦਿੱਤਾ ਜਾਵੇਗਾ।

ਇਸ ਬਾਰੇ ਫੈਸਲਾ ਬੀਤੀ ਦੇਰ ਰਾਤ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਹਰਪਾਲ ਸਿੰਘ ਚੀਮਾ ਸਮੇਤ ਸਾਰੇ ਵਿਧਾਇਕ ਅਤੇ ਹੋਰ ਆਗੂ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਦੀ ਤਰ੍ਹਾਂ ਦਲਾਲੀ ਨੂੰ ਪੱਕਾ ਕਰ ਦਿੱਤਾ ਹੈ।

ਇਹੀ ਕਾਰਨ ਹੈ ਕਿ ਤਿੰਨ ਸਾਲਾਂ ਦੇ ਬਾਵਜੂਦ ਸਰਕਾਰ ਨੇ ਨਾ ਤਾਂ ਬਿਜਲੀ ਕੰਪਨੀਆਂ ਦਾ ਆਡਿਟ ਕਰਵਾਇਆ ਹੈ ਅਤੇ ਨਾ ਹੀ ਬਾਦਲਾਂ ਦੇ ਵੱਲੋਂ ਕੀਤੇ ਗਏ ਮਹਿੰਗੇ ਅਤੇ ਇਕ ਤਰਫਾ ਬਿਜਲੀ ਖਰੀਦ ਸਮਝੌਤੇ ਰੱਦ ਕੀਤੇ ਹਨ। ਜਦੋਂ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ, ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਮਹਿੰਗੀ ਬਿਜਲੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਰੱਦ ਦਿੱਤੀ ਜਾਵੇਗੀ।

ਮਾਨ ਨੇ ਕਿਹਾ ਕਿ ਜੇ ਕੈਪਟਨ ਦੀ ਸੋਚ ਲੋਕ ਪੱਖੀ ਹੁੰਦੀ ਤਾਂ ਉਹ ਸਰਕਾਰ ਬਣਦਿਆਂ ਹੀ ਪਾਵਰ ਮਾਫੀਆ 'ਤੇ ਨਕੇਲ ਕੱਸਦੀ ਪਰ ਅਜਿਹਾ ਨਾ ਕਰਦਿਆਂ ਉਹ ਬਿਜਲੀ ਕੰਪਨੀਆਂ ਦੇ ਹੱਕ ਵਿੱਚ ਭੁਗਤਨ ਲਈ ਬਾਦਲਾਂ ਤੋਂ ਵੀ  ਅੱਗੇ ਨਿਕਲ ਗਈ। ਉਹਨਾਂ ਕੋਲ ਅਜੇ ਵੀ ਇਸ ਬਜਟ ਸੈਸ਼ਨ ਦੌਰਾਨ ਸਮਝੌਤੇ ਨੂੰ ਰੱਦ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਉਣ ਦਾ ਮੌਕਾ ਹੈ।

ਜੇ ਨਹੀਂ ਤਾਂ ਆਮ ਆਦਮੀ ਪਾਰਟੀ 16 ਮਾਰਚ ਨੂੰ ਪਾਵਰ ਕਾਮ ਦੇ  ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਸਮਝੌਤਿਆਂ ਦੀਆਂ ਕਾਪੀਆਂ ਸਾੜੇਗੀ। ਅਤੇ ਫਿਰ ਮੋਤੀ ਮਹਿਲ ਵੱਲ ਯਾਤਰਾ ਕਰੇਗੀ ਅਤੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟ ਦੇਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।