ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਪੁਲਿਸ ਅਪਰਾਧ ਸ਼ਾਖਾ ਨੇ ਨੌਜਵਾਨ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਦੱਸਿਆ ਕਿ ਦੋਸ਼ੀ 26 ਜਨਵਰੀ ਨੂੰ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਵਿੱਚ ਸ਼ਾਮਲ ਸੀ

violence at Red Fort

ਨਵੀਂ ਦਿੱਲੀ :ਇਕ ਹੋਰ ਨੌਜਵਾਨ 'ਤੇ 26 ਜਨਵਰੀ ਨੂੰ ਦਿੱਲੀ ਵਿਚ ਇਕ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਉਸ 'ਤੇ ਦੋਸ਼ ਲਗਾਏ ਹਨ । ਪੁਲਿਸ ਨੇ ਜਸਪ੍ਰੀਤ ਸਿੰਘ ਉਰਫ ਸੰਨੀ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ । ਪੁਲਿਸ ਨੇ ਦੱਸਿਆ ਕਿ ਦੋਸ਼ੀ 26 ਜਨਵਰੀ ਨੂੰ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਵਿੱਚ ਸ਼ਾਮਲ ਸੀ । ਉਹ ਲਾਲ ਕਿਲ੍ਹੇ ਦੇ ਗੁੰਬਦ 'ਤੇ ਵੀ ਚੜ੍ਹ ਗਿਆ ਸੀ ।