ਕੇਜਰੀਵਾਲ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ, ਕਿਹਾ ਖੇਤੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਦੇ ਕਾਨੂੰਨਾਂ ਬਾਰੇ ਪੱਛਮੀ ਯੂਪੀ ਦੇ ਕਿਸਾਨਾਂ ਨਾਲ ਵਿਸਤਾਰ ਨਾਲ ਵਿਚਾਰ ਵਟਾਂਦਰੇ ਕੀਤੇ ਗਏ ਹਨ। 

Delhi CM Arvind Kejriwal

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਵਿਧਾਨ ਸਭਾ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੁਲਾਕਾਤ ਕਰ ਕੇ ਤਿੰਨ ਵਿਵਾਦਪੂਰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਅਤੇ ਹੋਰ ਸਬੰਧਤ ਮੁੱਦਿਆਂ ਤੇ ਵਿਚਾਰ ਵਟਾਂਦਰੇ ਕੀਤੇ। ਬੈਠਕ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਦੇ ਕਾਨੂੰਨਾਂ ਬਾਰੇ ਪੱਛਮੀ ਯੂਪੀ ਦੇ ਕਿਸਾਨਾਂ ਨਾਲ ਵਿਸਤਾਰ ਨਾਲ ਵਿਚਾਰ ਵਟਾਂਦਰੇ ਕੀਤੇ ਗਏ ਹਨ। 

ਇਹ ਵੀ ਕਿਹਾ ਕਿ ਇਹ ਕਾਨੂੰਨ ਕਿਸਾਨ ਲਈ ਮੌਤ ਦੇ ਵਾਰੰਟ  ਵਰਗੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇ ਇਨ੍ਹਾਂ ਕਾਨੂੰਨ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਖੇਤੀ ਕੁਝ ਕਾਰਪੋਰੇਟਾਂ ਦੇ ਹੱਥ ਵਿਚ ਹੋਵੇਗੀ। ਇਹ ਵੀ ਕਿਹਾ ਕਿ 28 ਫਰਵਰੀ ਨੂੰ ਮੇਰਠ ਵਿਚ ਇਕ ਵਿਸ਼ਾਲ ਕਿਸਾਨ ਪੰਚਾਇਤ ਹੋਣ ਜਾ ਰਹੀ ਹੈ, ਜਿਥੇ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਸ ਤੋਂ ਬਾਅਦ ਭਾਰਤ ਸਰਕਾਰ ਨੂੰ ਇਨ੍ਹਾਂ ਕਾਨੂੰਨ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਜਾਵੇਗੀ। 

ਸੰਯੁਕਤ ਕਿਸਾਨ ਮੋਰਚੇ ਨੇ ਬੈਨਰ ਹੇਠ ਪਿਛਲੇ ਸਾਲ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੀਆ ਹੱਦਾਂ ਤੇ ਖੇਤੀ ਕਾਨੂੰਨ ਖਿਲਾਫ ਵਿਰੋਧ ਕਰ ਰਹੇ ਹਨ। ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ।