ਸਰਕਾਰ ਮੰਦਰ ਲਈ ਦਾਨ ਇਕੱਤਰ ਕਰਨ ਦੀ ਬਜਾਏ ਪੈਟਰੋਲ ਦੀਆਂ ਕੀਮਤਾਂ ਘਟਾਉਣ ਲਈ ਚੁੱਕੇ ਕਦਮ-ਸ਼ਿਵ ਸੈਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼ਿਵ ਸੈਨਾ ਨੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਬਾਰੇ ਬਾਲੀਵੁੱਡ ਅਦਾਕਾਰਾਂ ਦੀ ਚੁੱਪੀ ‘ਤੇ ਸਵਾਲ ਉਠਾਏ

Shiv sena

ਮੁੰਬਈ: ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨੀ ਕੀਮਤਾਂ ਨੂੰ ਲੈ ਕੇ ਸ਼ਿਵ ਸੈਨਾ ਨੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਮਹਾਰਾਸ਼ਟਰ ਦੀ ਸੱਤਾਧਾਰੀ ਪਾਰਟੀ ਸ਼ਿਵ ਸੈਨਾ ਨੇ ਕਿਹਾ ਕਿ ਸਰਕਾਰ ਨੂੰ ਅਯੁੱਧਿਆ ਦੇ ਰਾਮ ਮੰਦਰ ਲਈ ਦਾਨ ਇਕੱਤਰ ਕਰਨ ਦੀ ਬਜਾਏ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ,ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ ।