ਅੱਜ ਆਸਾਮ-ਪੱਛਮੀ ਬੰਗਾਲ ਦੇ ਦੌਰੇ 'ਤੇ PM ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਈ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

PM Modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਸਾਮ ਅਤੇ ਪੱਛਮੀ ਬੰਗਾਲ ਦੇ ਦੌਰੇ 'ਤੇ ਹੋਣਗੇ। ਪ੍ਰਧਾਨ ਮੰਤਰੀ ਮੋਦੀ ਸਵੇਰੇ ਕਰੀਬ ਸਾਢੇ 11 ਵਜੇ ਆਸਾਮ ਦੇ ਧੇਮਾਜੀ, ਸਿਲਾਪਥਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਤੇਲ ਅਤੇ ਗੈਸ ਸੈਕਟਰ ਦੇ ਮਹੱਤਵਪੂਰਣ ਪ੍ਰਾਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਇੰਜੀਨੀਅਰਿੰਗ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਤੋਂ ਬਾਅਦ, ਉਹ ਸ਼ਾਮ 4.30 ਵਜੇ ਪੱਛਮੀ ਬੰਗਾਲ ਦੇ ਹੁਗਲੀ ਵਿਚ ਕਈ ਰੇਲ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।

ਅਸਾਮ ਦੇ ਨੇਤਾ ਮੌਜੂਦ ਰਹਿਣਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡਿਬਰੂਗੜ ਦੇ ਮਧੂਬਨ ਵਿਖੇ ਇੰਡੀਅਨ ਆਇਲ ਦੀ ਬੋੰਗਾਗਾਓਂ ਰਿਫਾਇਨਰੀ, ਸੈਕੰਡਰੀ ਟੈਂਕ ਫਾਰਮ ਤੇਲ ਇੰਡੀਆ ਲਿਮਟਿਡ ਦੀ ਇਕਾਈ ਅਤੇ ਤਿਨਸੁਕੀਆ ਦੇ ਹੇਬਰਾ ਪਿੰਡ ਵਿਖੇ ਇਕ ਗੈਸ ਕੰਪ੍ਰੈਸਰ ਸਟੇਸ਼ਨ ਨੂੰ ਦੇਸ਼ ਨੂੰ ਸਮਰਪਿਤ ਕਰਨਗੇ।

ਉਹ ਧੇਮਾਜੀ ਇੰਜੀਨੀਅਰਿੰਗ ਕਾਲਜ ਦਾ ਉਦਘਾਟਨ ਵੀ ਕਰਨਗੇ ਅਤੇ ਸੁਲਕੁਚੀ ਇੰਜੀਨੀਅਰਿੰਗ ਕਾਲਜ ਦਾ ਨੀਂਹ ਪੱਥਰ ਰੱਖਣਗੇ।  ਅਸਾਮ ਦੇ ਰਾਜਪਾਲ ਜਗਦੀਸ਼ ਮੁਖੀ ਅਤੇ ਮੁੱਖ ਮੰਤਰੀ ਸਰਬੰਨੰਦ ਸੋਨੋਵਾਲ ਅਤੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ ਵੀ ਇਸ ਮੌਕੇ ਮੌਜੂਦ ਰਹਿਣਗੇ।