INX Media Case: ਕਾਰਤੀ ਚਿਦੰਬਰਮ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ, ਰੱਖੀ ਇਹ ਸ਼ਰਤ
ਅਦਾਲਤ ਨੇ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ 'ਚ 2 ਕਰੋੜ ਰੁਪਏ ਸਿਕਓਰਟੀ ਦੇ ਤੌਰ 'ਤੇ ਜਮ੍ਹਾ ਕਰਾਉਣ ਦੀ ਸ਼ਰਤ 'ਤੇ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਹੈ।
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ 2 ਕਰੋੜ ਰੁਪਏ ਸਿਕਓਰਟੀ ਦੇ ਤੌਰ 'ਤੇ ਜਮ੍ਹਾ ਕਰਾਉਣ ਦੀ ਸ਼ਰਤ 'ਤੇ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਹੈ। ਦੱਸਣਯੋਗ ਹੈ ਕਿ ਆਈ. ਐਨ. ਐਕਸ. ਮੀਡੀਆ ਮਾਮਲੇ 'ਚ ਕਰਕੇ ਕਾਰਤੀ ਚਿਦੰਬਰਮ ਨੂੰ ਸ਼ਰਤ 'ਤੇ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।
ਅਦਾਲਤ ਨੇ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ 'ਚ 2 ਕਰੋੜ ਰੁਪਏ ਸਿਕਓਰਟੀ ਦੇ ਤੌਰ 'ਤੇ ਜਮ੍ਹਾ ਕਰਾਉਣ ਦੀ ਸ਼ਰਤ 'ਤੇ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਾਰਤੀ ਜਿਹੜੇ ਵੀ ਦੇਸ਼ 'ਚ ਜਾਵੇ, ਈ. ਡੀ. ਨੂੰ ਆਪਣੀ ਯਾਤਰਾ ਅਤੇ ਰੁਕਣ ਦਾ ਬਿਊਰਾ ਦੇਵੇ। ਗੌਰਤਲਬ ਹੈ ਕਿ ਕਾਰਤੀ ਚਿਦੰਬਰਮ ਦੇ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ‘ਸੁਪਰੀਮ ਕੋਰਟ ਨੇ ਉਸ ਨੂੰ ਪਹਿਲਾਂ ਵੀ ਵਿਦੇਸ਼ ਜਾਣ ਦੀ ਆਗਿਆ ਦਿੱਤੀ ਹੈ।
ਕਾਰਤੀ ਚਿਦੰਬਰਮ ਸੰਸਦ ਮੈਂਬਰ ਹੈ ਅਤੇ ਜ਼ਮਾਨਤ 'ਤੇ ਬਾਹਰ ਹੈ। ਉਸ ਵਿਰੁੱਧ ਦੋ ਕੇਸ ਵਿਚਾਰ ਅਧੀਨ ਹਨ। ਸੰਸਦ ਮੈਂਬਰ 'ਤੇ ਦਸ ਕਰੋੜ ਰੁਪਏ ਜਮ੍ਹਾ ਕਰਵਾਉਣ ਦੀ ਸ਼ਰਤ ਕਿਉਂ? ਅਜਿਹਾ ਨਹੀਂ ਹੋਣਾ ਚਾਹੀਦਾ, ਉਹ ਕਿਤੇ ਨਹੀਂ ਜਾ ਰਹੇ ਹਨ। ਉਨ੍ਹਾਂ ਨੂੰ ਦਸ ਕਰੋੜ ਰੁਪਏ ਦਾ ਕਰਜ਼ਾ ਲੈਣਾ ਪੈਂਦਾ ਹੈ, ਜਿਸ ਕਾਰਨ ਹਰ ਮਹੀਨੇ ਪੰਜ ਲੱਖ ਰੁਪਏ ਦਾ ਨੁਕਸਾਨ ਹੁੰਦਾ ਹੈ।