ਟਿਕੈਟ ਦਾ ਕੇਂਦਰੀ ਮੰਤਰੀ ਤੋਮਰ ਨੂੰ ਠੋਕਵਾਂ ਜਵਾਬ-ਸਰਕਾਰਾਂ ਬਦਲਦੀਆਂ ਹਨ ਜਦੋਂ ਲੋਕ ਇਕੱਠੇ ਹੁੰਦੇ ਹਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਗੂ ਟਿਕੈਟ ਨੇ ਚੇਤਾਵਨੀ ਦਿੱਤੀ ਕਿ ਜੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਸਰਕਾਰ ਲਈ ਸੱਤਾ ਵਿੱਚ ਬਣੇ ਰਹਿਣਾ ਮੁਸ਼ਕਲ ਹੋਵੇਗਾ ।

Rakesh ticket

ਨਵੀਂ ਦਿੱਲੀ :ਕਿਸਾਨ ਆਗੂ ਰਾਕੇਸ਼ ਟਿਕੈਟ ਨੇ ਸੋਮਵਾਰ ਨੂੰ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਇੱਕ ਬਿਆਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਲੋਕ ਇਕੱਠੇ ਹੁੰਦੇ ਹਨ ਤਾਂ ਸਰਕਾਰਾਂ ਬਦਲ ਜਾਂਦੀਆਂ ਹਨ । ਦਰਅਸਲ,ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਸੀ ਕਿ ਸਿਰਫ ਭੀੜ ਦੇ ਇਕੱਠੇ ਹੋਣ ਕਾਰਨ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ । ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਟਿਕੈਟ ਨੇ ਚੇਤਾਵਨੀ ਦਿੱਤੀ ਕਿ ਜੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਸਰਕਾਰ ਲਈ ਸੱਤਾ ਵਿੱਚ ਬਣੇ ਰਹਿਣਾ ਮੁਸ਼ਕਲ ਹੋਵੇਗਾ । ਉਹ ਇਸ ਮਹੀਨੇ ਹਰਿਆਣਾ ਵਿੱਚ ਇੱਕ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕਰ ਰਿਹਾ ਹੈ ।