ਪ੍ਰਧਾਨ ਮੰਤਰੀ ਨੇ ਪਹਿਲਾਂ ਮਨਰੇਗਾ ਦਾ ਮਜ਼ਾਕ ਉਡਾਇਆ ,ਕੋਵਿਡ ਵਿੱਚ ਫਿਰ ਇਹੋ ਕੰਮ ਆਇਆ- ਰਾਹੁਲ ਗਾਂਧੀ
ਰਾਹੁਲ ਨੇ ਕਿਹਾ- ਦੁਨੀਆਂ ਨੂੰ ਪਤਾ ਲੱਗ ਗਿਆ ਹੈ ਕਿ ਭਾਰਤ ਦੇ ਕਿਸਾਨਾਂ ਨੂੰ ਕਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
Rahul Gandhi
ਵਯਾਨਡ :ਰਾਹੁਲ ਗਾਂਧੀ ਸੋਮਵਾਰ ਨੂੰ ਦੋ ਦਿਨਾਂ ਦੌਰੇ 'ਤੇ ਆਪਣੇ ਸੰਸਦੀ ਖੇਤਰ ਵਯਾਨਡ ਪਹੁੰਚੇ । ਇੱਥੇ ਉਨ੍ਹਾਂ ਨੇ ਟਰੈਕਟਰ ਰੈਲੀ ਸਮੇਤ ਕੁਝ ਸਮਾਗਮਾਂ ਵਿੱਚ ਹਿੱਸਾ ਲਿਆ । ਪ੍ਰਧਾਨ ਮੰਤਰੀ ਦੀ ਨਿੰਦਾ ਕਰਦਿਆਂ ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਜਦੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਉਨ੍ਹਾਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ ਜਾਂ ਮਨਰੇਗਾ) ਦਾ ਮਜ਼ਾਕ ਉਡਾਇਆ ਸੀ ।