SFJ ‘ਤੇ ਕੇਂਦਰ ਸਰਕਾਰ ਦਾ ਵੱਡਾ ਐਕਸ਼ਨ, SFJ ਨਾਲ ਜੁੜੇ ਵੈਬਸਾਈਟ, ਐਪ ਅਤੇ ਸੋਸ਼ਲ ਮੀਡੀਆ ਚੈਨਲ ਕੀਤੇ ਬਲੌਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਪਾਲੀਟਿਕਸ TV ਸਮੇਤ ਕਈ ਅਕਾਊਂਟ ਬਲੌਕ , ਚੋਣਾਂ ‘ਚ ਗੜਬੜੀ ਫੈਲਾਉਣ ਦੀ ਮਿਲੀ ਸੀ ਜਾਣਕਾਰੀ 

Central government's major action on SFJ

ਚੰਡੀਗੜ੍ਹ : ਕੇਂਦਰ ਸਰਕਾਰ ਨੇ  ‘ਸਿੱਖਸ ਫਾਰ ਜਸਟਿਸ’ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਨਾਲ ਸਬੰਧਤ ਐਪ, ਸੋਸ਼ਲ ਮੀਡੀਆ ਚੈਨਲ ਅਤੇ ਵੈੱਬਸਾਈਟਾਂ ਨੂੰ ਬਲੌਕ ਕਰ ਦਿੱਤਾ ਹੈ।

ਭਾਰਤ ਸਰਕਾਰ ਭਾਰਤ ਵਿੱਚ ਸਮੁੱਚੇ ਸੂਚਨਾ ਵਾਤਾਵਰਣ ਨੂੰ ਸੁਰੱਖਿਅਤ ਕਰਨ ਅਤੇ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਮਜ਼ੋਰ ਕਰਨ ਦੀ ਸਮਰੱਥਾ ਵਾਲੀਆਂ ਕਿਸੇ ਵੀ ਕਾਰਵਾਈਆਂ ਨੂੰ ਨਾਕਾਮ ਕਰਨ ਲਈ ਚੌਕਸ ਅਤੇ ਵਚਨਬੱਧ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ‘ਪੰਜਾਬ ਪਾਲੀਟਿਕਸ ਟੀਵੀ’ ਸਮੇਤ ਕਈ ਐਪ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ।

ਮੰਤਰਾਲੇ ਦਾ ਕਹਿਣਾ ਹੈ ਕਿ ਖੁਫੀਆ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਚੈਨਲ ਆਨਲਾਈਨ ਮੀਡੀਆ ਦੀ ਵਰਤੋਂ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਗੜਬੜੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਕਰਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਆਈਟੀ ਨਿਯਮਾਂ ਤਹਿਤ ਐਮਰਜੈਂਸੀ ਪਾਵਰ ਦੀ ਵਰਤੋਂ ਕਰਦੇ ਹੋਏ ਪੰਜਾਬ ਪਾਲੀਟਿਕਸ ਟੀਵੀ ਦੇ ਡਿਜੀਟਲ ਮੀਡੀਆ ਪਲੇਟਫਾਰਮਾਂ ਨੂੰ ਬਲਾਕ ਕਰਨ ਦਾ ਫੈਸਲਾ ਕੀਤਾ ਹੈ।

ਦੱਸਣਯੋਗ ਹੈ ਕਿ ਭਾਰਤ ਸਰਕਾਰ ਨੇ ਸਿੱਖਸ ਫ਼ਾਰ ਜਸਟਿਸ ਨੂੰ ਗ਼ੈਰ -ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਤਹਿਤ ਗ਼ੈਰ-ਕਾਨੂੰਨੀ ਅਤਿਵਾਦੀ ਸੰਗਠਨ ਐਲਾਨਿਆ ਹੋਇਆ ਹੈ।