ਹਿਮਾਚਲ ਪ੍ਰਦੇਸ਼ 'ਚ ਪਟਾਕਾ ਫੈਕਟਰੀ ਵਿਚ ਹੋਇਆ ਜ਼ਬਰਦਸਤ ਧਮਾਕਾ, ਜ਼ਿੰਦਾ ਸੜੇ 6 ਲੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

12 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ

Photo

 

ਊਨਾ: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਥੇ ਇਕ ਪਟਾਕਾ ਫੈਕਟਰੀ ਵਿੱਚ ਭਿਆਨਕ ਧਮਾਕਾ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ 'ਚ ਕਰੀਬ 6 ਔਰਤਾਂ ਦੇ ਜ਼ਿੰਦਾ ਸੜ ਗਏ ਜਦਕਿ 12 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਵੀ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੰਗਲਵਾਰ ਸਵੇਰੇ 11 ਵਜੇ ਦੇ ਕਰੀਬ ਵਾਪਰੀ। ਜਿਸ ਵਿੱਚ 6 ਲੋਕ ਜ਼ਿੰਦਾ ਸੜ ਗਏ। ਇਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦਾ ਇਲਾਜ ਜਲਦ ਹੀ ਕਰਵਾਇਆ ਜਾ ਸਕੇ।