ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ,ਗਰੀਬਾਂ ਨੂੰ ਵੰਡਿਆ ਜਾਵੇਗਾ ਮੁਫ਼ਤ ਭੋਜਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਭਰ ਵਿੱਚ ਸਾਵਧਾਨੀ ਵਰਤੀ ਜਾ ਰਹੀ ਹੈ।

file photo

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਭਰ ਵਿੱਚ ਸਾਵਧਾਨੀ ਵਰਤੀ ਜਾ ਰਹੀ ਹੈ। ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਬਚ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਗਰੀਬ ਮਜ਼ਦੂਰਾਂ ਨੂੰ ਜਗ੍ਹਾ-ਜਗ੍ਹਾ ਭੋਜਨ ਵੰਡਣ ਦਾ ਫੈਸਲਾ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਹੁਣ ਸੜਕਾਂ ‘ਤੇ ਜਾ ਕੇ ਮਜ਼ਦੂਰਾਂ ਨੂੰ ਭੋਜਨ ਦੇਵੇਗਾ ਅਤੇ ਗਰੀਬ ਲੋਕਾਂ ਨੂੰ 5 ਰੁਪਏ ਵਿੱਚ ਭੋਜਨ ਦੀ ਥਾਲੀ ਦਿੱਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਜਦੋਂ ਤੋਂ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ ਸਾਹਮਣੇ ਆਏ ਤਾਂ ਸਭ ਕੁਝ ਚੰਡੀਗੜ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਗਰੀਬ ਮੁਫਤ ਭੋਜਨ ਅਤੇ ਸਸਤਾ ਭੋਜਨ ਪ੍ਰਾਪਤ ਨਹੀਂ ਕਰ ਪਾਉਂਦੇ।

ਅਜਿਹੀ ਸਥਿਤੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਇਹ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਮੋਰੋਜ ਪਰੀਦਾ ਨੇ ਦਿੱਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ