ਪੰਜਾਬ ‘ਚ 31 ਮਾਰਚ ਤੱਕ ‘ਲੌਕਡਾਊਨ’, ਜਾਣੋਂ ਕਿਹੜੀਆਂ ਸੇਵਾਵਾਂ ਰਹਿਣਗੀਆਂ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਲਈ ਕੈਪਟਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ

Punjab

ਚੰਡੀਗੜ੍ਹ : ਭਾਰਤ ਵਿਚ ਵਧ ਰਹੇ ਕਰੋਨਾ ਦੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਮਾਰਚ ਤੱਕ ਪੰਜਾਬ ਨੂੰ ਲੌਕਡਾਊਨ ਕਰਨ ਦਾ ਫੈਸਲਾ ਲਿਆ ਹੈ। ਇਸ ਲਈ ਕੈਪਟਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਚ ਸਰਕਾਰ ਦੀ ਮਦਦ ਕਰਨ । ਦੱਸ ਦੱਈਏ ਕਿ ਇਸ ਤੋਂ ਪਹਿਲਾਂ ਇਸ ਬੁੱਧਵਾਰ ਤੱਕ ਹੀ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ ਸੀ

ਪਰ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਅਹਿਤਿਆਤ ਵੱਜੋਂ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਲਈ ਮੁੱਖ ਮੰਤਰੀ ਦੇ ਵੱਲ਼ੋਂ ਆਦੇਸ਼ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਸਾਰੀਆਂ ਗੈਰ-ਜਰੂਰੀ ਸੇਵਾਵਾਂ ਅਤੇ ਅਤੇ ਕਾਰੋਬਾਰੀ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕੀਤਾ ਗਿਆ ਹੈ। ਕਿਉਕਿ ਕਰੋਨਾ ਵਾਇਰਸ ਹੋਰ ਲੋਕਾਂ ਵਿਚ ਨਾ ਫੈਲੇ ਇਸ ਨੂੰ ਦੇਖਦਿਆਂ ਸਰਕਾਰ ਨੇ ਇਹ ਫੈਸਲਾ ਲਿਆ ਹੈ।

ਦੱਸ ਦੱਈਏ ਕਿ ਐਤਵਾਰ ਮਤਲਬ ਕਿ ਅੱਜ ਦੇ ਦਿਨ ਪੀਐੱਮ ਮੋਦੀ ਨੇ ਪੂਰੇ ਭਾਰਤ ਵਿਚ ਜਨਤਾ ਕਰਫਿਊ ਲਗਾਊਣ ਦਾ ਹੁਕਮ ਜਾਰੀ ਕੀਤਾ ਸੀ । ਜਿਸ ਦੇ ਕਾਰਨ ਅੱਜ ਪੂਰਾ ਭਾਰਤ ਬੰਦ ਪਿਆ ਹੈ। ਉਧਰ ਪੰਜਾਬ ਵਿਚ 31 ਮਾਰਚ ਤੱਕ ਲਾਗੂ ਕੀਤੇ ਲੌਕਡਾਊਨ ਕਾਰਨ ਕੇਵਲ ਜਰੂਰੀ ਸੇਵਾਵਾਂ ਨੂੰ ਚੱਲਣ ਦੀ ਹੀ ਆਗਿਆ ਦਿੱਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।