ਡਾਕਟਰਾਂ ਨੂੰ ਸਲਾਮ, ਕੋਰੋਨਾ ਨੂੰ ਹਰਾਉਣ ਲਈ 3000 ਡਾਕਟਰ ਆਏ ਅੱਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਰੋਨਾ ਵਾਇਰਸ ਦੇ ਕਾਰਨ ਜਿੱਥੇ ਪੂਰੀ ਦੁਨੀਆਂ ਦੇ ਲੋਕ ਡਰੇ ਹੋਏ ਹਨ

Coronavirus

ਰੋਮ : ਕਰੋਨਾ ਵਾਇਰਸ ਦੇ ਕਾਰਨ ਜਿੱਥੇ ਪੂਰੀ ਦੁਨੀਆਂ ਦੇ ਲੋਕ ਡਰੇ  ਹੋਏ ਹਨ। ਉਥੇ ਹੀ ਮੈਡੀਕਲ ਟੀਮ ਵਿਚ ਕੰਮ ਕਰਨ ਵਾਲੇ ਡਾਕਟਰਾਂ ਨੂੰ ਵੀ ਸਲਾਮ ਕਰਨਾ ਬਣਦਾ ਹੈ । ਕਿਉਕਿ ਅਜਿਹੀ ਸਥਿਤੀ ਵਿਚ ਲੋਕ ਇਸ ਵਾਇਰਸ ਦੇ ਡਰ ਕਾਰਨ ਆਪਣੇ ਪਰਿਵਾਰਕ ਮੈਂਬਰ ਦੇ ਕੋਲ ਜਾਣ ਤੋਂ ਵੀ ਡਰਦੇ ਹਨ ਉੱਥੇ ਹੀ ਇਹ ਡਾਕਟਰ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰਨ ਵਿਚ ਦਿਨ-ਰਾਤ ਲੱਗੇ ਹੋਏ ਹਨ।

ਇਸ ਦੇ ਨਾਲ ਇਹ ਵੀ ਦੱਸ ਦੱਈਏ ਕਿ ਇਟਲੀ  ਦੇ ਲੰਬਾਰਦੀਆਂ ਸੂਬੇ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ 13 ਤੋਂ ਵੱਧ ਡਾਕਟਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਹੁਤ ਸਾਰੇ ਡਾਕਟਰ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਜਿਕਰਯੋਗ ਹੈ ਕਿ ਇਟਲੀ ਵਿਚ ਕਰੋਨਾ ਵਾਇਰਸ ਬਹੁਤ ਤੇਜੀ ਨਾਲ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਰਿਹਾ ਹੈ ਅਤੇ ਹਰ ਰੋਜ ਸੈਂਕੜੇ ਲੋਕਾਂ ਇਸ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ।

ਇਸ ਲਈ ਇਟਲੀ ਦੇ ਪ੍ਰਧਾਨ ਮੰਤਰੀ ਜੁਸੇਪੇ ਕੱਤੇ ਨੇ ਇਟਲੀ ਦੇ ਸਿਹਤ ਵਿਭਾਗ ਨੂੰ 300 ਡਾਕਟਰਾਂ ਦੀ ਇਕ ਟੀਮ ਤਿਆਰ ਕਰਨ ਦਾ ਆਦੇਸ਼ ਦਿੱਤਾ। ਤਾਂ ਜੋ ਇਟਲੀ ਵਿਚ ਜਿਆਦਾ ਪ੍ਰਭਾਵਿਤ ਇਲਾਕਿਆਂ ਦਾ ਇਲਾਜ ਹੋ ਸਕੇ। ਜਦੋਂ ਪ੍ਰਧਾਨ ਮੰਤਰੀ ਨੇ 300 ਡਾਕਟਰਾਂ ਦੀ ਮੰਗ ਕੀਤੀ ਤਾਂ 3000 ਡਾਕਟਰ ਇਨ੍ਹਾਂ ਮਰੀਜ਼ਾਂ ਦੀ ਮਦਦ ਕਰਨ ਦੇ ਲਈ ਅੱਗੇ ਆ ਗਏ ।

ਅਕਸਰ ਹੀ ਲੋਕਾਂ ਨੂੰ ਕਹਿੰਦੇ ਸੁਣਿਆ ਹੈ ਕਿ ਡਾਕਟਰ ਰੱਬ ਦਾ ਦੂਜਾ ਰੂਪ ਹੁੰਦੇ ਹਨ ਪਰ ਇਟਲੀ ਦੇ ਡਾਕਟਰਾਂ ਨੇ ਇਸ ਗੱਲ ਨੂੰ ਸਾਬਿਤ ਕਰ ਦਿੱਤਾ ਹੈ। ਇਸ ਲਈ ਅਜਿਹੇ ਡਾਕਟਰਾਂ ਨੂੰ ਸਲਾਮ ਕਰਨਾ ਬਣਦਾ ਹੈ ਜਿਹੜੇ ਆਪਣੇ ਪਰਿਵਾਰਾਂ ਨੂੰ ਛੱਡ ਇਨ੍ਹਾਂ ਮਰੀਜ਼ਾਂ ਦਾ ਇਲਾਜ ਕਰਨ ਵਿਚ ਲੱਗੇ ਹੋਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।