ਨੋਟਾਂ ਜ਼ਰੀਏ ਵੀ ਫੈਲ ਸਕਦੈ ‘ਕਰੋਨਾ ਵਾਇਰਸ’ SBI ਦੀ ਚੇਤਾਵਨੀ, ਰੱਖੋ ਬਚਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਕਰੋਨਾ ਵਾਇਰਸ ਹੁਣ ਤੇਜੀ ਨਾਲ ਵਧਦਾ ਜਾ ਰਿਹਾ ਹੈ

Coronavirus

ਨਵੀਂ ਦਿੱਲੀ : ਭਾਰਤ ਵਿਚ ਕਰੋਨਾ ਵਾਇਰਸ ਹੁਣ ਤੇਜੀ ਨਾਲ ਵਧਦਾ ਜਾ ਰਿਹਾ ਹੈ ਇਸ ਨੂੰ ਦੇਖਦਿਆਂ ਸਰਕਾਰ ਦੇ ਵੱਲੋਂ ਵੱਖ-ਵੱਖ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਵਿਸ਼ਵ ਸਿਹਤ ਸੰਗਠਨ ਅਤੇ ਸਰਕਾਰਾਂ ਵੱਲੋਂ ਬਾਰ-ਬਾਰ ਇਹ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਆਪਣੇ ਘਰਾਂ ਵਿਚ ਰਹੋ ਅਤੇ ਲੋਕਾਂ ਨਾਲ ਸੰਪਰਕ ਘੱਟ ਕਰੋ ਕਿਉਕਿ ਕਰੋਨਾ ਵਾਇਰਸ ਲੋਕਾਂ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ।

ਇਸ ਤੋਂ ਇਲਾਵਾ ਇਹ ਕਿਹਾ ਜਾ ਰਿਹਾ ਹੈ ਕਿ 2000,500 ਅਤੇ 200 ਦੇ ਨੋਟਾਂ ਨਾਲ ਵੀ ਕਰੋਨਾ ਵਾਇਰਸ ਫੈਲ ਸਕਦਾ ਹੈ। ਦੱਸ ਦੱਈਏ ਕਿ ਐੱਸ,ਬੀ,ਆਈ ਨੇ ਇਕ ਰਿਸਰਚ ਵਿਚ ਦੱਸਿਆ ਹੈ ਕਿ ਭਾਰਤ ਵਿਚ ਜਿਸ ਤਹ੍ਹਾਂ ਦੀ ਸਥਿਤੀ ਬਣੀ ਹੋਈ ਹੈ ਉਸ ਨੂੰ ਦੇਖਦਿਆ ਆਪਣਾ ਧਿਆਨ ਖੁਦ ਹੀ ਰੱਖਣਾ ਚਾਹੀਦਾ ਹੈ। ਕਿਉਕਿ 2000,500ਅਤੇ 200 ਦੇ ਕਾਗਜੀ ਨੋਟਾਂ ਨਾਲ ਵੀ ਇਹ ਵਾਇਰਸ ਆਸਾਨੀ ਨਾਲ ਫੈਲ ਸਕਦਾ ਹੈ।

ਮਾਹਰਾਂ ਦਾ ਕਹਿਣਾ ਹੈ ਕਿ ਭਾਰਤ ਨੂੰ ਵੀ ਆਸਟ੍ਰੇਲੀਆ, ਬ੍ਰਿਟੇਨ ਅਤੇ ਕੈਨੇਡਾ ਵਿਚ ਚੱਲਣ ਵਾਲੀ ਕਰੰਸੀਂ ਤੇ ਕੰਮ ਕਰਨਾ ਚਾਹੀਦਾ ਹੈ। ਕਿਉਕਿ ਇਨ੍ਹਾਂ ਦੇਸ਼ਾਂ ਵਿਚ ਪੌਲੀਮਰ ਕਰੰਸੀਂ ਦੀ ਵਰਤੋ ਕੀਤੀ ਜਾਂਦੀ ਹੈ। ਦੱਸ ਦੱਈਏ ਕਿ ਇਨ੍ਹਾਂ ਨੋਟਾਂ ਤੇ ਕਿਸੇ ਵੀ ਤਰ੍ਹਾਂ ਦੇ ਵਾਇਰਸ ਦਾ ਕੋਈ ਅਸਰ ਨਹੀਂ ਹੁੰਦਾ ਹੈ। ਉਥੇ ਹੀ ਭਾਰਤ ਵਰਗੇ ਦੇਸ਼ ਵਿਚ ਕਾਗਜ਼ ਦੇ ਨੋਟਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ।

ਜਿਸ ਨਾਲ ਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਅਸਾਨੀ ਨਾਲ ਫੈਲ ਸਕਦਾ ਹੈ। ਇਸ ਮਾਹੌਲ ਨੂੰ ਦੇਖਦਿਆਂ ਸਰਕਾਰ ਨੇ ਲੋਕਾਂ ਨੂੰ ਡਿਜੀਟਲ ਟ੍ਰਾਂਜੈਕਸ਼ਨ ਕਰਨ ਬਾਰੇ ਕਿਹਾ ਹੈ। ਇਸ ਲਈ ਲੋਕਾਂ ਨੂੰ UPI,IMPS,RTGSਅਤੇ ਨੈੱਟ ਬੈਂਕਿੰਗ ਵਰਗੀਆਂ ਸੇਵਾਵਾਂ ਦਾ ਇਸਤੇਮਾਲ ਕਰਨ ਨੂੰ ਕਿਹਾ ਹੈ।

WHO ਦੇ ਵੱਲੋਂ ਵੀ ਇਹੀ ਕਿਹਾ ਜਾ ਰਿਹਾ ਹੈ ਕਿ ਲੋਕਾਂ ਨੂੰ ਨਗਦੀ ਦੀ ਬਜਾਏ ਡਿਜੀਟਲ ਤਰੀਕੇ ਨਾਲ ਪੈਸਿਆ ਦਾ ਅਦਾਨ- ਪ੍ਰਦਾਨ ਕਰਨਾ ਚਾਹੀਦਾ ਹੈ। ਕਿਉਕਿ ਹਰ ਰੋਜ ਨੋਟਾਂ ਦਾ ਅਦਾਨ-ਪ੍ਰਦਾਨ ਕਰਨ ਨਾਲ ਇਹ ਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।