ਮਹਾਰਾਸ਼ਟਰ ਵਿਚ ਸੌ ਕਰੋੜ ਦੀ ਵਸੂਲੀ ਦੇ ਮੁੱਦੇ 'ਤੇ ਸੰਸਦ ਵਿਚ ਹੰਗਾਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

- ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਕੀਤੀ ਮੰਗ

Shard pawar

ਨਵੀਂ ਦਿੱਲੀ: ਮਹਾਰਾਸ਼ਟਰ ਵਿੱਚ ਸੌ ਕਰੋੜ ਦੀ ਵਸੂਲੀ ਦੇ ਮੁੱਦੇ ਨੂੰ ਲੈ ਕੇ ਸੋਮਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਭਾਰੀ ਹੰਗਾਮਾ ਹੋਇਆ। ਰਾਜ ਸਭਾ ਵਿਚ ਇਸ ਮੁੱਦੇ 'ਤੇ ਭਾਜਪਾ ਅਤੇ ਸ਼ਿਵ ਸੈਨਾ ਦੇ ਸੰਸਦ ਮੈਂਬਰਾਂ ਵਿਚਾਲੇ ਗਰਮ ਬਹਿਸ ਹੋਈ। ਇਸ ਦੌਰਾਨ ਕਾਂਗਰਸ ਅਤੇ ਸ਼ਰਦ ਪਵਾਰ ਦੀ ਪਾਰਟੀ ਐਨਸੀਪੀ ਵੀ ਸ਼ਿਵ ਸੈਨਾ ਦੇ ਨਾਲ ਖੜ੍ਹੀ ਹੈ। ਇਸ ਦੇ ਨਾਲ ਹੀ ਲੋਕ ਸਭਾ ਵਿੱਚ ਵੀ ਇਸ ਮੁੱਦੇ ‘ਤੇ ਤਿੱਖੀ ਬਹਿਸ ਹੋਈ।