ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਢੇਰ ਕੀਤੇ ਲਸ਼ਕਰ ਦੇ ਚਾਰ ਅੱਤਵਾਦੀ
ਭਾਰਤੀ ਫੌਜ ਦਾ ਇਕ ਜਵਾਨ ਜ਼ਖਮੀ
All four terrorists of Lashkar-e-Taiba killed
ਸ਼ੋਪੀਆਂ: ਜੰਮੂ-ਕਸ਼ਮੀਰ ਵਿਚ ਸ਼ੋਪੀਆਂ ਦੇ ਮੁਨੀਹਲ ਇਲਾਕੇ ਵਿਚ ਹੋਈ ਮੁਠਭੇੜ ’ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਭਾਰਤੀ ਸੁਰੱਖਿਆ ਬਲਾਂ ਨੇ ਲਸ਼ਕਰ ਦੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਕਸ਼ਮੀਰ ਦੇ ਆਈਜੀ ਵਿਜੈ ਕੁਮਾਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿਚ ਚੱਲ ਰਹੀ ਮੁਠਭੇੜ ਵਿਚ ਲਸ਼ਕਰ-ਏ-ਤੋਇਬਾ ਦੇ ਸਾਰੇ ਚਾਰ ਅੱਤਵਾਦੀ ਮਾਰੇ ਗਏ ਹਨ। ਇਸ ਦੌਰਾਨ ਫੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ। ਵਿਜੈ ਕੁਮਾਰ ਨੇ ਦੱਸਿਆ ਕਿ ਹੁਣ ਅਪਰੇਸ਼ਨ ਪੂਰਾ ਹੋ ਗਿਆ ਹੈ ਅਤੇ ਸਥਿਤੀ ਕੰਟਰੋਲ ਵਿਚ ਹੈ।
ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਮਨੀਹਾਲ ਇਲਾਕੇ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ।