ਦਿੱਲੀ ਵਿੱਚ ਫਿਰ ਤੋਂ ਕੋਰੋਨਾ ਦੇ 800 ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 7 ਮਰੀਜ਼ਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕ ਦਿਨ ਵਿਚ ਭਾਰਤ ਵਿਚ ਕੋਵਿਡ -19 ਦੇ 46,951 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤਕ ਸੰਕਰਮਿਤ ਲੋਕਾਂ ਦੀ ਗਿਣਤੀ 1,16,46,081 ਹੋ ਗਈ ਹੈ।

Corona

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਕੇਸ (ਦਿੱਲੀ ਕੋਰੋਨਾ ਵਾਇਰਸ ਕੇਸ) ਲਗਾਤਾਰ ਤੀਜੇ ਦਿਨ 800 ਪਾਏ ਗਏ। ਸੋਮਵਾਰ ਨੂੰ ਰਾਜਧਾਨੀ ਦਿੱਲੀ ਵਿਚ 888 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ 24 ਦਸੰਬਰ 2020 ਨੂੰ ਇਕ ਦਿਨ ਵਿਚ 1063 ਕੇਸ ਮਿਲੇ ਸਨ।