ਜੰਮੂ-ਕਸ਼ਮੀਰ: ਸ਼ੋਪੀਆਂ ਮੁਠਭੇੜ ’ਚ ਤਿੰਨ ਅੱਤਵਾਦੀ ਢੇਰ, ਹੋਰ ਅੱਤਵਾਦੀਆਂ ਦੀ ਭਾਲ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਚ ਅਪਰੇਸ਼ਨ ਜਾਰੀ

Two terrorists killed in an encounter

ਸ਼ੋਪੀਆਂ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਮੁਨੀਹਲ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਕਸ਼ਮੀਰ ਆਈਜੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਮੁਠਭੇੜ ਵਿਚ ਮਾਰੇ ਗਏ ਤਿੰਨ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ। ਉਹਨਾਂ ਦੱਸਿਆ ਕਿ ਮੁਠਭੇੜ ਵਾਲੇ ਸਥਾਨ ’ਤੇ ਦੋ ਹੋਰ ਅੱਤਵਾਦੀ ਛੁਪੇ ਹੋਏ ਹਨ। ਉਹਨਾਂ ਦੀ ਭਾਲ ਲਈ ਸਰਚ ਅਪਰੇਸ਼ਨ ਜਾਰੀ ਹੈ।