SGGS ਕਾਲਜ ਨੇ ਐਨਈਪੀ 'ਤੇ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਕੀਤਾ ਆਯੋਜਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਨਈ ਤਾਲੀਮ ਅਤੇ ਨਵੀਂ ਸਿੱਖਿਆ ਨੀਤੀ 2020' ਵਿਸ਼ੇ 'ਤੇ ਕੀਤੀ ਵਿਚਾਰ ਚਰਚਾ 

SGGS College Organises Capacity Building Workshop on NEP

ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26, ਚੰਡੀਗੜ੍ਹ ਨੇ 'ਨਈ ਤਾਲੀਮ ਅਤੇ ਨਵੀਂ ਸਿੱਖਿਆ ਨੀਤੀ 2020' ਵਿਸ਼ੇ 'ਤੇ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਗਈ। ਸ਼੍ਰੀ ਦਿਗਵਿਜੇ ਸਿੰਘ ਰਾਜਪੂਤ ਇਸ ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਜਿਨ੍ਹਾਂ ਨੇ ਨਵੀਂ ਸਿੱਖਿਆ ਨੀਤੀ 2020 ਦੇ ਤਹਿਤ ਸਿੱਖਿਆ ਦੇ ਨਵੇਂ ਅਤੇ ਨਵੀਨਤਾਕਾਰੀ ਮਾਡਲਾਂ ਬਾਰੇ ਗੱਲ ਕੀਤੀ।

ਵਿਸ਼ਵ ਦੀਆਂ ਦੋ ਸਭ ਤੋਂ ਪੁਰਾਣੀਆਂ ਯੂਨੀਵਰਸਿਟੀਆਂ ਵਜੋਂ ਨਾਲੰਦਾ ਅਤੇ ਟੈਕਸਲਾ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ, ਉਹਨਾਂ ਭਾਰਤੀ ਸਿੱਖਿਆ ਅਤੇ ਅਧਿਆਪਨ ਵਿਧੀ ਦੀ ਅਮੀਰ ਵਿਰਾਸਤ ਨੂੰ ਉਜਾਗਰ ਕਰਨ ਵਾਲੀਆਂ ਵਿਦਿਅਕ ਨੀਤੀਆਂ ਅਤੇ ਅਭਿਆਸਾਂ ਨੂੰ ਅਪਨਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਦਿਗਵਿਜੇ ਸਿੰਘ ਵਲੋਂ ਦੇਸ਼ ਵਿੱਚ ਸਿੱਖਿਆ ਲਈ ਮਨਜ਼ੂਰ ਕੀਤੇ ਬਜਟ ਵਿੱਚ ਸੁਧਾਰ ਲਿਆਉਣ ਲਈ ਮੌਜੂਦਾ ਸਰਕਾਰ ਦੁਆਰਾ ਚੁੱਕੇ ਗਏ ਕਈ ਕਦਮਾਂ ਦਾ ਜ਼ਿਕਰ ਕੀਤਾ।

ਵਰਕਸ਼ਾਪ ਦਾ ਆਯੋਜਨ ਕਾਲਜ ਦੇ ਯੂਜੀਸੀ ਸੈੱਲ ਦੁਆਰਾ ਕੀਤਾ ਗਿਆ ਸੀ। ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਇਸ ਮੌਕੇ ਆਪਣਾ ਕੀਮਤੀ ਸਮਾਂ ਦੇਣ ਅਤੇ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਵਾਲੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪ੍ਰਗਤੀਸ਼ੀਲ ਨਵੀਂ ਸਿੱਖਿਆ ਨੀਤੀ ਦੇ ਤਹਿਤ ਕਾਲਜ ਲਈ ਆਪਣੇ ਵਿਜ਼ਨ ਬਾਰੇ ਗੱਲ ਕੀਤੀ।