ਝਟਕਾ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 80 ਪੈਸੇ ਪ੍ਰਤੀ ਲੀਟਰ ਦਾ ਹੋਇਆ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 96.21 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ

Petrol-diesel prices

 

ਨਵੀਂ ਦਿੱਲੀ -  ਅੱਜ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਹੋਏ ਵਾਧੇ ਦੇ ਨਾਲ-ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ।  ਪੈਟਰੋਲ ਅਤੇ ਡੀਜ਼ਲ ਵਿਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹੁਣ ਤੋਂ ਰੋਜ਼ਾਨਾ ਕੀਮਤਾਂ ਵਿਚ ਵਾਧਾ ਹੋਣ ਦੀ ਸੰਭਾਵਨਾ ਵੀ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 137 ਦਿਨਾਂ ਬਾਅਦ ਵਾਧਾ ਹੋਇਆ ਹੈ ਅਤੇ ਇਸ ਤੋਂ ਪਹਿਲਾਂ 4 ਨਵੰਬਰ ਨੂੰ ਦੇਸ਼ ਵਿਚ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਸੀ। ਨਵੀਂਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।

ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 96.21 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ਅਤੇ ਦਿੱਲੀ 'ਚ ਅੱਜ ਡੀਜ਼ਲ 87.47 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 110.82 ਰੁਪਏ ਅਤੇ ਡੀਜ਼ਲ ਦੀ ਕੀਮਤ 95 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 105.51 ਰੁਪਏ ਅਤੇ ਡੀਜ਼ਲ ਦੀ ਕੀਮਤ 90.62 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 102.16 ਰੁਪਏ ਅਤੇ ਡੀਜ਼ਲ ਦੀ ਕੀਮਤ 92.19 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਦਿੱਲੀ ਨਾਲ ਲੱਗਦੇ ਐੱਨਸੀਆਰ ਦੇ ਨੋਇਡਾ ਸ਼ਹਿਰ 'ਚ ਪੈਟਰੋਲ 95.29 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 96.09 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 87.6 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਗਾਜ਼ੀਆਬਾਦ 'ਚ ਪੈਟਰੋਲ 95.29 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 96.09 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 87.6 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।