ਬਲਾਤਕਾਰੀਆਂ ਨੂੰ ਹੋਵੇਗੀ ਫ਼ਾਂਸੀ, ਰਾਸ਼ਟਰਪਤੀ ਨੇ ਆਰਡੀਨੈਂਸ 'ਤੇ ਲਾਈ ਮੋਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬਲਾਤਕਾਰੀਆਂ ਨੂੰ ਹੋਵੇਗੀ ਫ਼ਾਂਸੀ, ਰਾਸ਼ਟਰਪਤੀ ਨੇ ਆਰਡੀਨੈਂਸ 'ਤੇ ਲਾਈ ਮੋਹਰ

President Ram Nath Kovind

ਨਵੀਂ ਦਿੱਲੀ : ਦੇਸ਼ ਭਰ ਵਿਚ ਬੱਚੀਆਂ ਨਾਲ ਬਲਾਤਕਾਰ ਦੀਆਂ ਲਗਾਤਾਰ ਸਾਹਮਣੇ ਆ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ ਮਾਮਲਿਆਂ ਵਿਚ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸਮੇਤ ਸਖ਼ਤ ਸਜ਼ਾ ਵਾਲੇ ਆਰਡੀਨੈਂਸ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਮੋਹਰ ਲਗਾ ਦਿਤੀ ਹੈ। ਕੇਂਦਰ ਸਰਕਾਰ ਵਲੋਂ ਪਾਸ ਕੀਤੇ ਆਰਡੀਨੈਂਸ 'ਤੇ ਰਾਸ਼ਟਰਪਤੀ ਨੇ ਐਤਵਾਰ ਨੂੰ ਅਪਣੀ ਸਹਿਮਤੀ ਪ੍ਰਗਟਾਉਂਦੇ ਹੋਏ ਦਸਤਖ਼ਤ ਕਰ ਦਿਤੇ।