Corona Virus : ਚੰਡੀਗੜ੍ਹ ‘ਚ 6 ਮਹੀਨੇ ਦੀ ਬੱਚੀ ਦੀ ਰਿਪੋਰਟ ਆਈ ਪੌਜਟਿਵ
ਤੱਕ ਦੇਸ਼ ਵਿਚ 19,984 ਲੋਕਾ ਕਰੋਨਾ ਵਾਇਰਸ ਦੇ ਪ੍ਰਭਾਵ ਹੇਠ ਆ ਚੁੱਕੇ ਹਨ ਅਤੇ 640 ਲੋਕਾਂ ਦੀ ਇਸ ਖਤਰਨਾਕ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ
ਚੰਡੀਗੜ੍ਹ : ਕਰੋਨਾ ਵਾਇਰਸ ਵਰਗੀ ਖਤਰਨਾਕ ਮਹਾਂਮਾਰੀ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੇ ਆਏ ਦਿਨ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਉਥੇ ਹੀ ਹੁਣ ਚੰਗੀਗੜ੍ਹ ਵਿਚ ਛੇ ਮਹੀਨੇ ਦੀ ਬੱਚੀ ਕਰੋਨਾ ਪੌਜਿਟਵ ਪਾਈ ਗਈ ਹੈ। ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਬੱਚੀ ਨੂੰ ਪੀ.ਜੀ.ਆਈ ਵਿਚ ਬੱਚਿਆਂ ਦੀ ਓ.ਪੀ.ਡੀ ਐਡਵਾਂਸ ਪੀਡੀਆਟ੍ਰਿਕ ਸੈਂਟਰ ਵਿਚ ਰੱਖਿਆ ਗਿਆ ਸੀ ਕਿਉਂਕਿ ਇਥੇ ਬੱਚੀ ਦੀ ਹਾਰਟ ਸਰਜਰੀ ਕਰਨ ਲਈ ਉਸ ਨੂੰ ਭਰਤੀ ਕੀਤਾ ਗਿਆ ਸੀ।
ਬੱਚੀ ਵਿਚ ਕਰੋਨਾ ਪੌਜਟਿਵ ਆਉਂਣ ਤੋਂ ਬਾਅਦ ਉਥੋਂ ਦੇ ਡਾਕਟਰ, ਨਰਸਾਂ, ਸਫਾਈ ਕਰਮੀਆਂ ਦੇ ਨਾਲ-ਨਾਲ 25 ਦੇ ਕਰੀਬ ਲੋਕਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਸ ਵਾਰਡ ਵਿਚ ਜਿਨ੍ਹੇ ਵੀ ਬੱਚੇ ਸਨ ਸਾਰਿਆਂ ਨੂੰ ਉਥੋਂ ਸਿਫਟ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ ਅਤੇ ਨਾਲ ਹੀ 12 ਲੋਕ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋ ਚੁੱਕੇ ਹਨ। ਦੱਸ ਦੱਈਏ ਕਿ ਭਾਵੇਂ ਕੇ ਦੇਸ਼ ਵਿਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਲਗਾਏ ਲੌਕਡਾਊਨ ਵਿਚ ਵਾਧਾ ਕਰਕੇ 3 ਮਈ ਤੱਕ ਕੀਤਾ ਗਿਆ ਹੈ
ਪਰ ਫਿਰ ਵੀ ਆਏ ਦਿਨ ਇਥੇ ਕਰੋਨਾ ਵਾਇਰਸ ਦੇ ਨਵੇ-ਨਵੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨਾਲ ਹੁਣ ਤੱਕ ਦੇਸ਼ ਵਿਚ 19,984 ਲੋਕਾ ਕਰੋਨਾ ਵਾਇਰਸ ਦੇ ਪ੍ਰਭਾਵ ਹੇਠ ਆ ਚੁੱਕੇ ਹਨ ਅਤੇ 640 ਲੋਕਾਂ ਦੀ ਇਸ ਖਤਰਨਾਕ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 3,870 ਲੋਕ ਅਜਿਹੇ ਵੀ ਹਨ ਜਿਨ੍ਹਾਂ ਨੇ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।