ਕੋਰੋਨਾ ਦੇ ਲੱਛਣ ਜਾਣਨ ਲਈ ਦੇਸ਼ ਵਿਚ ਟੈਲੀਫੋਨ ਸਰਵੇ, ਇਸ ਨੰਬਰ ਤੋਂ ਆਵੇਗਾ ਤੁਹਾਨੂੰ ਫੋਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਦਾ ਖੌਫ ਅਤੇ ਪ੍ਰਕੋਪ ਦਿਨੋ ਦਿਨ ਵਧਦੇ ਜਾ ਰਹੇ ਹਨ। ਦੇਸ਼ ਦੇ ਕਈ ਸੂਬਿਆਂ ਵਿਚ ਕੋਵਿਡ-19 ਪੀੜਤ ਮਰੀਜਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

Photo

ਨਵੀਂ ਦਿੱਲ਼ੀ: ਕੋਰੋਨਾ ਵਾਇਰਸ ਦਾ ਖੌਫ ਅਤੇ ਪ੍ਰਕੋਪ ਦਿਨੋ ਦਿਨ ਵਧਦੇ ਜਾ ਰਹੇ ਹਨ। ਦੇਸ਼ ਦੇ ਕਈ ਸੂਬਿਆਂ ਵਿਚ ਕੋਵਿਡ-19 ਪੀੜਤ ਮਰੀਜਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਘਾਤਕ ਵਾਇਰਸ ਦੇ ਸੰਕਰਮਣ ਨਾਲ ਦੁਨੀਆ ਭਰ ਵਿਚ ਹੁਣ ਤੱਕ 69 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਇਸ ਦੌਰਾਨ ਭਾਰਤ ਸਰਕਾਰ ਕੋਵਿਡ-19 ਲੱਛਣਾਂ ‘ਤੇ ਨਾਗਰਿਕਾਂ ਦੀ ਪ੍ਰਤੀਕਿਰਿਆ ਇਕੱਠੀ ਕਰਨ ਲਈ ਇਕ ਟੈਲੀਫੋਨ ਸਰਵੇ ਕਰਵਾਉਣ ਜਾ ਰਹੀ ਹੈ। ਇਹ ਸਰਵੇ ਐਨਆਈਸੀ ਵੱਲੋਂ ਕੀਤਾ ਜਾਵੇਗਾ, ਇਸ ਦੇ ਲਈ 1912 ਨੰਬਰ ਤੋਂ ਫੋਨ ਆਵੇਗਾ।

ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਮਰੀਜਾਂ ਦਾ ਅੰਕੜਾ 18 ਹਜ਼ਾਰ ਨੂੰ ਪਾਰ ਕਰ ਗਿਆ ਹੈ। ਹੁਣ ਤੱਕ ਕੁੱਲ਼ 18 ਹਜ਼ਾਰ 601 ਮਰੀਜ ਕੋਰੋਨਾ ਪਾਜ਼ੀਟਿਵ ਪਾਏ ਜਾ ਚੁੱਕੇ ਹਨ। ਇਸ ਵਿਚ 590 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3252 ਲੋਕ ਠੀਕ ਹੋ ਚੁੱਕੇ ਹਨ। ਬੀਤੇ 24 ਘੰਟਿਆਂ ਵਿਚ ਹੀ 47 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ 1336 ਨਵੇਂ ਮਾਮਲੇ ਸਾਹਮਣੇ ਆਏ ਹਨ।

ਗਲੋਬਲ ਪੱਧਰ ‘ਤੇ ਕੋਰੋਨਾ ਨਾਲ ਪੀੜਤ ਮਰੀਜਾਂ ਦੀ ਗਿਣਤੀ 24 ਲੱਖ ਪਾਰ ਕਰ ਗਈ ਹੈ। ਦੁਨੀਆ ਭਰ ਦੇ ਅੰਕੜਿਆਂ ਅਨੁਸਾਰ ਦੁਨੀਆ ਭਰ ਦੇ ਦੇਸ਼ਾਂ ਵਿਚ ਕੁੱਲ਼ ਸੰਕਰਮਿਤ ਲੋਕਾਂ ਦਾ ਅੰਕੜਾ 10 ਲੱਖ ਪਹੁੰਚਣ ਵਿਚ ਦੋ ਮਹੀਨੇ ਦਾ ਸਮਾਂ ਲੱਗਿਆ ਹੈ। ਪਰ ਇਹ ਅੰਕੜਾ ਉਸ ਤੋਂ ਅਗਲੇ 13 ਦਿਨਾਂ ਵਿਚ 20 ਲੱਖ ਤੋਂ ਪਾਰ ਪਹੁੰਚ ਗਿਆ।

ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਦੀ ਅਰਥ ਵਿਵਸਥਾ ‘ਤੇ ਵੀ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਕੱਚੇ ਤੇਲ ਦੀਆਂ ਕੀਮਤਾਂ ਵੀ ਅਪਣੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈਆਂ ਹਨ। ਕੋਰੋਨਾ ਦੇ ਚਲਦਿਆਂ ਦੇਸ਼ ਵਿਚ ਤਿੰਨ ਮਈ ਤੱਕ ਲੌਕਡਾਊਨ ਕੀਤਾ ਗਿਆ ਹੈ।