ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਵੈਕਸੀਨ ਲਗਾਉਣ ਲਈ ਕਿਸਾਨ ਆਗੂਆਂ ਨਾਲ ਗੱਲ ਕਰੇਗੀ ਹਰਿਆਣਾ ਸਰਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਆਗੂਆਂ ਦੀ ਸਹਿਮਤੀ ਮਿਲਣ ਸਾਰ ਹੀ ਅਪਣਾ ਕੰਮ ਸ਼ੁਰੂ ਕਰ ਦੇਵੇਗਾ ਸਿਹਤ ਵਿਭਾਗ – ਅਨਿਲ ਵਿਜ

Officers of Health Department to hold meeting with farmers over covid vaccination

ਅਨਿਲ ਵਿਜ ਨੇ ਦੱਸਿਆ ਕਿ ਹਰਿਆਣਾ ਬਾਰਡਰ ’ਤੇ ਬੈਠੇ ਕਿਸਾਨਾਂ ਦੇ ਕੋਰੋਨਾ ਟੈਸਟ ਅਤੇ ਉਹਨਾਂ ਨੂੰ ਵੈਕਸੀਨ ਲਗਾਉਣ ਲਈ ਕਿਸਾਨ ਆਗੂਆਂ ਨਾਲ ਅੱਜ ਸ਼ਾਮ 4 ਵਜੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਬੈਠਕ ਹੋਵੇਗੀ। ਉਹਨਾਂ ਦੱਸਿਆ ਕਿ ਕਿਸਾਨ ਨੇਤਾਵਾਂ ਦੀ ਸਹਿਮਤੀ ਨਾਲ ਹੀ ਸਿਹਤ ਵਿਭਾਗ ਅਪਣਾ ਕੰਮ ਸ਼ੁਰੂ ਕਰ ਦੇਵੇਗਾ।

ਇਸ ਤੋਂ ਪਹਿਲਾਂ ਬੀਤੇ ਦਿਨੀਂ ਅਨਿਲ ਵਿਜ ਨੇ ਕਿਹਾ ਸੀ ਕਿ , ‘ਮੇਰਾ ਫਰਜ਼ ਬਣਦਾ ਹੈ ਕਿ ਮੈਂ ਹਰਿਆਣੇ ਵਿਚ ਹਰ ਕਿਸੇ ਦੀ ਚਿੰਤਾ ਕਰਾਂ। ਇੱਥੇ ਵੱਡੀ ਗਿਣਤੀ ਵਿਚ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਉਹਨਾਂ ਨੂੰ ਟੀਕਾ ਲਗਾਉਣ ਅਤੇ ਉਹਨਾਂ ਦੀ ਕੋਵਿਡ 19 ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ।‘ ਉਹਨਾਂ ਦੱਸਿਆ ਸੀ ਕਿ ਇਸ ਦੇ ਲਈ ਪਹਿਲਾਂ ਕਿਸਾਨ ਆਗੂਆਂ ਨਾਲ ਗੱਲ ਕੀਤੀ ਜਾਵੇਗੀ।