NIA raids in Srinagar: ਅਤਿਵਾਦੀ ਮਾਮਲਿਆਂ 'ਚ NIA ਦੀ J&K 'ਚ ਛਾਪੇਮਾਰੀ, ਲਸ਼ਕਰ-ਏ-ਤੋਇਬਾ ਨਾਲ ਜੁੜੇ ਸਬੰਧ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੁਝ ਸ਼ੱਕੀ ਵਿਅਕਤੀਆਂ ਦੇ ਸਬੰਧ 'ਚ ਮਿਲੀ ਖ਼ਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਅਤਿਵਾਦ ਵਿਰੋਧੀ ਏਜੰਸੀ ਨੇ ਤਲਾਸ਼ੀ ਸ਼ੁਰੂ ਕੀਤੀ

NIA

NIA raids in Srinagar:  ਸ੍ਰੀਨਗਰ -  ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸੋਮਵਾਰ ਨੂੰ ਅਤਿਵਾਦੀ ਗਤੀਵਿਧੀਆਂ ਨਾਲ ਜੁੜੇ ਇਕ ਮਾਮਲੇ 'ਚ ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਨੌਂ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਏਜੰਸੀ ਦੁਆਰਾ 2022 ਵਿਚ ਦਰਜ ਕੀਤੇ ਗਏ ਇੱਕ ਕੇਸ ਦੇ ਤਹਿਤ ਅਤਿਵਾਦ ਨਾਲ ਜੁੜੇ ਵਿਅਕਤੀਆਂ ਨਾਲ ਜੁੜੇ ਵੱਖ-ਵੱਖ ਸਥਾਨਾਂ 'ਤੇ ਸੁਰੱਖਿਆ ਬਲਾਂ ਦੇ ਸਹਿਯੋਗ ਨਾਲ ਸੋਮਵਾਰ ਤੜਕੇ ਛਾਪੇ ਮਾਰੇ ਗਏ ਸਨ। ਸ਼੍ਰੀਨਗਰ (ਸ੍ਰੀਨਗਰ ਨਿਊਜ਼) 'ਚ ਰਹਿਣ ਵਾਲੇ ਕੁਝ ਸ਼ੱਕੀ ਵਿਅਕਤੀਆਂ ਦੇ ਸਬੰਧ 'ਚ ਮਿਲੀ ਖ਼ਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਅਤਿਵਾਦ ਵਿਰੋਧੀ ਏਜੰਸੀ ਨੇ ਤਲਾਸ਼ੀ ਸ਼ੁਰੂ ਕੀਤੀ। ਕੋਕਰਨਾਗ (ਜੰਮੂ-ਕਸ਼ਮੀਰ) ਮੁੱਠਭੇੜ ਮਾਮਲੇ ਵਿਚ ਐਨਆਈਏ ਵੱਲੋਂ ਦੋ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੇ ਜਾਣ ਤੋਂ ਤਕਰੀਬਨ ਇੱਕ ਮਹੀਨੇ ਬਾਅਦ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਸੀ।  

ਸੂਤਰਾਂ ਨੇ ਕਿਹਾ ਕਿ ਮਾਮਲੇ ਦੇ ਸ਼ੱਕੀ ਲਸ਼ਕਰ-ਏ-ਤੋਇਬਾ (ਐਲਈਟੀ) ਦੀ ਇੱਕ ਸ਼ਾਖਾ ਦ ਰੇਸਿਸਟੈਂਸ ਫਰੰਟ (ਟੀਆਰਐਫ) ਨਾਲ ਜੁੜੇ ਹੋਏ ਹਨ। ਲਸ਼ਕਰ ਅਤੇ TRF ਦੋਵੇਂ ਪਾਬੰਦੀਸ਼ੁਦਾ ਸੰਗਠਨ ਹਨ ਅਤੇ ਕਸ਼ਮੀਰੀ ਨੌਜਵਾਨਾਂ ਨੂੰ 'ਜੇਹਾਦ' ਦੇ ਨਾਂ 'ਤੇ ਅਤਿਵਾਦੀ ਸੰਗਠਨਾਂ ਵਿਚ ਸ਼ਾਮਲ ਹੋਣ ਲਈ ਲਗਾਤਾਰ ਭੜਕਾਉਣ ਅਤੇ ਪ੍ਰੇਰਿਤ ਕਰਨ ਵਿਚ ਸ਼ਾਮਲ ਹਨ।