Donald Trump ਨੇ ਫਿਰ ਕਰਵਾਇਆ Corona Test, ਰਿਪੋਰਟ 'ਚ ਆਇਆ...ਦੇਖੋ ਪੂਰੀ ਖ਼ਬਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਯਾਨੀ ਉਹ ਪੂਰੀ ਤਰ੍ਹਾਂ ਠੀਕ ਹਨ। ਇਸ ਤੋਂ ਪਹਿਲਾਂ ਵੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

Donald trump coronavirus test america negative president

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ ਹੈ। ਵੀਰਵਾਰ ਨੂੰ ਵ੍ਹਾਈਟ ਹਾਊਸ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਸਮੇਂ ਡੋਨਾਲਡ ਟਰੰਪ ਨੇ ਇਹ ਜਾਣਕਾਰੀ ਦਿੱਤੀ ਸੀ। ਟਰੰਪ ਨੇ ਦਸਿਆ ਸੀ ਕਿ ਉਹਨਾਂ ਨੇ ਫਿਰ ਟੈਸਟ ਕਰਵਾਇਆ ਹੈ ਉਹ ਫਿਰ ਨੈਗੇਟਿਵ ਆਏ ਹਨ।

ਯਾਨੀ ਉਹ ਪੂਰੀ ਤਰ੍ਹਾਂ ਠੀਕ ਹਨ। ਇਸ ਤੋਂ ਪਹਿਲਾਂ ਵੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਰੋਨਾ ਵਾਇਰਸ ਦਾ ਟੈਸਟ ਕਰਵਾ ਚੁੱਕੇ ਹਨ। ਉਹਨਾਂ ਕਿਹਾ ਕਿ ਉਹ ਬਹੁਤ ਹੀ ਪਾਜ਼ੀਟਿਵ ਵੇਅ ਵਿਚ ਕੋਰੋਨਾ ਵਾਇਰਸ ਟੈਸਟ ਵਿਚ ਨੈਗੇਟਿਵ ਆਏ ਹਨ।

ਅੱਜ ਸਵੇਰੇ ਉਹਨਾਂ ਦੇ ਕੋਰੋਨਾ ਵਾਇਰਸ ਦਾ ਟੈਸਟ ਆਇਆ ਹੈ ਅਤੇ ਉਹ ਬਿਲਕੁੱਲ ਠੀਕ ਹਨ। ਗੌਰਤਲਬ ਹੈ ਕਿ ਡੋਨਾਲਡ ਟਰੰਪ ਹੁਣ ਲਗਾਤਾਰ ਵ੍ਹਾਈਟ ਹਾਊਸ ਤੋਂ ਬਾਹਰ ਦੂਜੇ ਰਾਜਾਂ ਦਾ ਦੌਰਾ ਕਰ ਰਹੇ ਹਨ। ਅਮਰੀਕੀ ਰਾਸ਼ਟਰਪਤੀ ਲਗਾਤਾਰ ਇਸ ਗੱਲ ਦਾ ਪੱਖ ਰੱਖ ਰਹੇ ਹਨ ਕਿ ਹੁਣ ਅਮਰੀਕਾ ਨੂੰ ਦੁਬਾਰਾ ਖੋਲ੍ਹਣ ਦਾ ਸਮਾਂ ਆ ਗਿਆ ਹੈ ਇਸ ਦੇ ਲਈ ਰਾਜ ਸਰਕਾਰਾਂ ਨੂੰ ਪਲਾਨ ਬਣਾਉਣ ਲਈ ਕਿਹਾ ਗਿਆ ਹੈ।

ਜੇ ਅਮਰੀਕਾ ਵਿਚ ਕੁੱਲ ਮੌਤਾਂ ਦਾ ਅੰਕੜਾ ਦੇਖੀਏ ਤਾਂ ਇਹ ਤੇਜ਼ੀ ਨਾਲ 95 ਹਜ਼ਾਰ ਦੇ ਕਰੀਬ ਪਹੁੰਚ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਅਮਰੀਕਾ ਵਿਚ 1255 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਇੱਥੇ ਕੁੱਲ ਮੌਤਾਂ ਦਾ ਅੰਕੜਾ 94661 ਤੇ ਪਹੁੰਚ ਗਿਆ ਹੈ ਜੋ ਕਿ ਦੁਨੀਆ ਵਿਚ ਸਭ ਤੋਂ ਵਧ ਹੈ।

ਜਦਕਿ ਅਮਰੀਕਾ ਵਿਚ 15 ਲੱਖ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਲੈ ਕੇ ਚੀਨ, WHO ਤੇ ਹਮਲਾ ਕਰ ਰਹੇ ਹਨ। ਬੀਤੇ ਦਿਨਾਂ ਵਿਚ ਉਹਨਾਂ ਨੇ WHO ਦੇ ਡਾਇਰੈਕਟਰ ਨੂੰ ਚਿੱਠੀ ਵੀ ਲਿਖੀ ਹੈ ਜਿਸ ਵਿਚ ਸੰਗਠਨ ਵਿਚ 30 ਦਿਨਾਂ ਦੇ ਅੰਦਰ ਵੱਡੇ ਬਦਲਾਅ ਕਰਨ ਨੂੰ ਕਿਹਾ ਗਿਆ ਹੈ।

ਟਰੰਪ ਨੇ ਅੱਗੇ ਕਿਹਾ ਕਿ ਜੇ ਅਜਿਹਾ ਨਹੀਂ ਹੁੰਦਾ ਹੈ ਤਾਂ ਅਮਰੀਕਾ WHO ਨੂੰ ਦਿੱਤੇ ਜਾਣ ਵਾਲਾ ਫੰਡ ਹਮੇਸ਼ਾ ਲਈ ਰੋਕ ਦੇਵੇਗਾ। ਉੱਥੇ ਹੀ ਚੀਨ ਨੂੰ ਲੈ ਕੇ ਡੋਨਾਲਡ ਟਰੰਪ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਦੁਨੀਆਭਰ ਵਿਚ ਹੋਈਆਂ ਮੌਤਾਂ ਲਈ ਚੀਨ ਜ਼ਿੰਮੇਵਾਰ ਹੈ ਜੇ ਜ਼ਰੂਰਤ ਪਈ ਤਾਂ ਉਹ ਚੀਨ ਨਾਲ ਵੀ ਸਬੰਧ ਤੋੜ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।