UP: ਕਰਫਿਊ ਦੀ ਉਲੰਘਣਾ ਕਰਨ ’ਤੇ ਪੁਲਿਸ ਨੇ ਸਬਜ਼ੀ ਵੇਚਣ ਵਾਲੇ ਨੂੰ ਬੇਰਹਿਮੀ ਨਾਲ ਕੁੱਟਿਆ, ਹੋਈ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਰੋਸ ਵਜੋਂ ਸੜਕਾਂ ’ਤੇ ਉਤਰੇ ਲੋਕ, ਦੋ ਪੁਲਿਸ ਕਾਂਸਟੇਬਲ ਅਤੇ ਇਕ ਹੋਮਗਾਰਡ ਮੁਅੱਤਲ

UP Teen Allegedly Thrashed For Violating Curfew, Dies

ਲਖਨਊ: ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਉਨਾਵ ਵਿਚ ਪੁਲਿਸ ਨੇ ਸਬਜ਼ੀ ਵੇਚਣ ਵਾਲੇ 17 ਸਾਲਾ ਨੌਜਵਾਨ ਨੂੰ ਕੋਰੋਨਾ ਕਰਫਿਊ ਦਾ ਉਲੰਘਣ ਕਰਨ ’ਤੇ ਬੇਰਹਿਮੀ ਨਾਲ ਕੁੱਟਿਆ, ਜਿਸ ਕਾਰਨ ਕਥਿਤ ਤੌਰ ’ਤੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੋ ਪੁਲਿਸ ਕਾਂਸਟੇਬਲ ਅਤੇ ਇਕ ਹੋਮਗਾਰਡ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਘਟਾਨ ਉਨਾਵ ਜ਼ਿਲ੍ਹੇ ਦੇ ਬਾਂਗਰਮਊ ਕਸਬੇ ਵਿਚ ਵਾਪਰੀ ਜਦੋਂ 17 ਸਾਲਾ ਨੌਜਵਾਨ ਕਥਿਤ ਤੌਰ ’ਤੇ ਘਰ ਦੇ ਬਾਹਰ ਸਬਜ਼ੀ ਵੇਚ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਨੌਜਵਾਨ ਨੂੰ ਥਾਣੇ ਲਿਜਾ ਕੇ ਬੇਰਹਿਮੀ ਨਾਲ ਕੁੱਟਿਆ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਕਮਿਊਨਿਟੀ ਸਿਹਤ ਕੇਂਦਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਸਥਾਨਕ ਲੋਕਾਂ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ, ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੀ ਮੰਗ ਨੂੰ ਲੈ ਕੇ ਲਖਨਊ ਰੋਡ ਕਰਾਸਿੰਗ ’ਤੇ ਜਾਮ ਲਗਾ ਦਿੱਤਾ ਹੈ। ਇਸ ਦੌਰਾਨ ਪੁਲਿਸ ਨੇ ਇਕ ਬਿਆਨ ਵਿਚ ਕਿਹਾ, ‘ ਮਾਮਲੇ ਵਿਚ ਦੋ ਕਾਂਸਟੇਬਲ ਅਤੇ ਇਕ ਹੋਮਗਾਰਡ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ’।