ਗੰਗਾ 'ਚ ਪਲਟੀ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ, 3 ਦੀ ਮੌਤ, 20 ਤੋਂ 25 ਲੋਕ ਲਾਪਤਾ
ਪਿੰਡ ਵਾਸੀਆਂ ਦੀ ਮਦਦ ਨਾਲ ਪੁਲਿਸ ਪ੍ਰਸ਼ਾਸਨ ਬਚਾਅ ਕਾਰਜਾਂ 'ਚ ਹੋਇਆ ਲੱਗਾ
ਬਲੀਆ: ਗੰਗਾ ਨਦੀ 'ਚ 40 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟ ਗਈ। ਜਿਸ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 2 ਦਰਜਨ ਲੋਕਾਂ ਦੇ ਲਾਪਤਾ ਹੋਣ ਦਾ ਖਦਸ਼ਾ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਡੁੱਬ ਰਹੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਰੂਪਨਗਰ: ਕਲਯੁਗੀ ਪਿਓ ਨੇ ਅਪਣੇ ਦੋ ਮਾਸੂਮ ਬੱਚਿਆਂ ਨੂੰ ਪਿਆਇਆ ਜ਼ਹਿਰੀਲਾ ਦੁੱਧ, ਇਕ ਪੁੱਤਰ ਦੀ ਮੌਤ
ਕਈ ਲੋਕਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਸੋਮਵਾਰ ਸਵੇਰੇ 9.15 ਵਜੇ ਮਾਲਦੇਪੁਰ ਗੰਗਾ ਘਾਟ 'ਤੇ ਮੁੰਡਨ 'ਚ ਸ਼ਾਮਲ ਹੋਣ ਜਾ ਰਹੇ 40 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੰਗਾ ਨਦੀ 'ਚ ਪਲਟ ਗਈ। ਬਲੀਆ ਦੇ ਮਾਲਦੇਪੁਰ ਸੰਗਮਘਾਟ ਵਿਖੇ ਧਾਰਮਿਕ ਦਿਹਾੜੇ ਕਾਰਨ ਮੁੰਡਨ ਲਈ ਭਾਰੀ ਭੀੜ ਲੱਗੀ ਹੋਈ ਹੈ। ਜਿਸ ਵਿਚ ਹੋਰ ਕਮਾਈ ਕਰਨ ਲਈ ਮਲਾਹ ਕਿਸ਼ਤੀ 'ਚ ਜ਼ਿਆਦਾ ਲੋਕਾਂ ਨੂੰ ਬਿਠਾ ਕੇ ਗੰਗਾ ਪਾਰ ਪੂਜਾ ਕਰਨ ਜਾ ਰਹੇ ਸਨ।
ਇਹ ਵੀ ਪੜ੍ਹੋ: ਫਿਜੀ ਦੇ ਪ੍ਰਧਾਨ ਮੰਤਰੀ ਨੇ ਪੀਐਮ ਨਰਿੰਦਰ ਮੋਦੀ ਨੂੰ ਫਿਜੀ ਦੇ ਸਰਵ ਉੱਚ ਸਨਮਾਨ ਨਾਲ ਕੀਤਾ ਸਨਮਾਨਿਤ
ਇਸ ਦੌਰਾਨ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਘਾਟ ਤੋਂ ਥੋੜ੍ਹੀ ਦੂਰੀ 'ਤੇ ਪੁੱਜੀ ਤਾਂ ਅਚਾਨਕ ਕਿਸ਼ਤੀ ਓਵਰਲੋਡਿੰਗ ਕਾਰਨ ਪਲਟ ਗਈ। ਕਿਸ਼ਤੀ ਨੂੰ ਡੁੱਬਦਾ ਦੇਖ ਕੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੁਰੱਖਿਆ 'ਚ ਤਾਇਨਾਤ ਜਵਾਨਾਂ ਅਤੇ ਸਥਾਨਕ ਮਲਾਹਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਕਿਸ਼ਤੀ 'ਚੋਂ ਡੁੱਬ ਰਹੇ ਲੋਕਾਂ ਨੂੰ ਬਚਾਇਆ। ਦੋ ਔਰਤਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਬਾਕੀਆਂ ਦੀ ਭਾਲ ਜਾਰੀ ਹੈ। ਪਿੰਡ ਵਾਸੀਆਂ ਦੀ ਮਦਦ ਨਾਲ ਪੁਲਿਸ ਪ੍ਰਸ਼ਾਸਨ ਬਚਾਅ ਕਾਰਜਾਂ 'ਚ ਲੱਗਾ ਹੋਇਆ ਹੈ।