ਖਾਪ ਮਹਾਪੰਚਾਇਤ ਨੇ 28 ਮਈ ਨੂੰ ਸੰਸਦ ਦੇ ਸਾਹਮਣੇ ਮਹਿਲਾ ਪੰਚਾਇਤ ਦਾ ਕੀਤਾ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ

photo

 

ਨਵੀਂ ਦਿੱਲੀ : ਖਾਪ ਮਹਾਪੰਚਾਇਤ ਨੇ ਐਤਵਾਰ ਨੂੰ ਫੈਸਲਾ ਕੀਤਾ ਕਿ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂਐੱਫਆਈ) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪ੍ਰਦਰਸ਼ਨ ਦਾ ਸਮਰਥਨ ਕਰਨ ਵਾਲੀਆਂ ਔਰਤਾਂ 28 ਮਈ ਨੂੰ ਨਵੀਂ ਸੰਸਦ ਭਵਨ ਦੇ ਸਾਹਮਣੇ ਪੰਚਾਇਤ ਕਰਨਗੀਆਂ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ।

ਖਾਪ ਪੰਚਾਇਤ ਦੇ ਆਗੂਆਂ ਨੇ ਰੋਹਤਕ ਵਿਚ ਇੱਕ ਦਿਨ ਮੀਟਿੰਗ ਕੀਤੀ ਜਿਸ ਵਿਚ ਕੋਈ ਵੱਡਾ ਫੈਸਲਾ ਹੋਣ ਦੀ ਉਮੀਦ ਸੀ ਪਰ ਅੰਤ ਵਿਚ ਉਨ੍ਹਾਂ ਨੇ ਸੰਸਦ ਭਵਨ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ।

ਵਿਰੋਧ ਕਰ ਰਹੇ ਪਹਿਲਵਾਨਾਂ ਵਿਚ, ਸਾਕਸ਼ੀ ਮਲਿਕ ਅਤੇ ਉਸ ਦੇ ਪਤੀ ਸਤਿਆਵਰਤ ਕਾਦਿਆਨ ਮਹਾਪੰਚਾਇਤ ਵਿਚ ਸ਼ਾਮਲ ਹੋਏ ਜਦੋਂਕਿ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਵਾਲੀ ਥਾਂ 'ਤੇ ਰਹੇ।

ਪੂਨੀਆ ਨੇ ਕਿਹਾ, ''ਉਸ ਨੇ ਚਾਰ ਫੈਸਲੇ ਲਏ ਹਨ। 28 ਮਈ ਨੂੰ ਸੰਸਦ ਭਵਨ ਦੇ ਸਾਹਮਣੇ ਮਹਿਲਾ ਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅਸੀਂ 23 ਮਈ ਨੂੰ ਜੰਤਰ-ਮੰਤਰ ਤੋਂ ਇੰਡੀਆ ਗੇਟ ਤੱਕ ‘ਕੈਂਡਲ ਲਾਈਟ ਮਾਰਚ’ ਕਰਾਂਗੇ। ਮਹਾਪੰਚਾਇਤ ਨੇ ਬ੍ਰਿਜਭੂਸ਼ਣ ਨੂੰ ਗ੍ਰਿਫਤਾਰ ਕਰਨ ਦੀ ਆਪਣੀ ਮੰਗ ਨੂੰ ਦੁਹਰਾਇਆ ਅਤੇ ਵਾਅਦਾ ਕੀਤਾ ਕਿ ਖਾਪ ਪਹਿਲਵਾਨਾਂ ਦੇ ਸੱਦੇ 'ਤੇ ਪੰਜ ਘੰਟਿਆਂ ਦੇ ਅੰਦਰ-ਅੰਦਰ ਧਰਨੇ ਵਾਲੀ ਥਾਂ 'ਤੇ ਪਹੁੰਚ ਜਾਣਗੇ।

ਬਜਰੰਗ ਤੋਂ ਪੁੱਛਿਆ ਗਿਆ ਕਿ ਕੀ ਉਹ ਮਹਾਪੰਚਾਇਤ ਦੇ ਫੈਸਲੇ ਤੋਂ ਸੰਤੁਸ਼ਟ ਹੈ, ਤਾਂ ਉਸਨੇ ਕਿਹਾ, “ਅਸੀਂ ਮਹਾਪੰਚਾਇਤ ਦੇ ਫੈਸਲਿਆਂ ਦਾ ਸਵਾਗਤ ਕਰਦੇ ਹਾਂ। ਮਰਦ ਸਮਰਥਕ ਔਰਤਾਂ ਦਾ ਸਾਥ ਦੇਣਗੇ ਜਾਂ ਨਹੀਂ ਇਸ ਦਾ ਫੈਸਲਾ ਬਾਅਦ ਵਿਚ ਕੀਤਾ ਜਾਵੇਗਾ।