Maharashtra News: ਡੈਮ ਨੇੜੇ ਇਕ ਕਿਸ਼ਤੀ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕ ਲਾਪਤਾ
ਇਹ ਘਟਨਾ ਮੰਗਲਵਾਰ ਸ਼ਾਮ ਨੂੰ ਤੇਜ਼ ਹਵਾਵਾਂ ਅਤੇ ਮੀਂਹ ਤੋਂ ਬਾਅਦ ਵਾਪਰੀ।
Maharashtra News:: ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿਚ ਉਜਨੀ ਡੈਮ ਨੇੜੇ ਇਕ ਕਿਸ਼ਤੀ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕ ਲਾਪਤਾ ਹੋ ਗਏ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਇਹ ਘਟਨਾ ਮੰਗਲਵਾਰ ਸ਼ਾਮ ਨੂੰ ਤੇਜ਼ ਹਵਾਵਾਂ ਅਤੇ ਮੀਂਹ ਤੋਂ ਬਾਅਦ ਵਾਪਰੀ।
ਇੰਦਾਪੁਰ ਦੇ ਤਹਿਸੀਲਦਾਰ ਸ਼੍ਰੀਕਾਂਤ ਪਾਟਿਲ ਨੇ ਦਸਿਆ ਕਿ ਡੁੱਬਣ ਵਾਲਿਆਂ ਵਿਚ ਤਿੰਨ ਪੁਰਸ਼, ਇਕ ਔਰਤ ਅਤੇ ਦੋ ਬੱਚੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਿਸ਼ਤੀ ਸੇਵਾ ਕਲਸ਼ੀ ਅਤੇ ਭੂਗਾਉਂ ਪਿੰਡਾਂ ਵਿਚਕਾਰ ਚੱਲਦੀ ਹੈ।
ਉਨ੍ਹਾਂ ਦਸਿਆ ਕਿ ਸੱਤ ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਮੰਗਲਵਾਰ ਸ਼ਾਮ ਨੂੰ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਪਲਟ ਗਈ। ਇਕ ਅਧਿਕਾਰੀ ਨੇ ਦਸਿਆ ਕਿ ਕਿਸ਼ਤੀ 'ਚ ਸਵਾਰ ਸਹਾਇਕ ਪੁਲਿਸ ਇੰਸਪੈਕਟਰ ਰੈਂਕ ਦਾ ਇਕ ਅਧਿਕਾਰੀ ਤੈਰ ਕੇ ਸੁਰੱਖਿਅਤ ਬਾਹਰ ਨਿਕਲ ਗਿਆ। ਉਨ੍ਹਾਂ ਕਿਹਾ ਕਿ ਰਾਸ਼ਟਰੀ ਆਫਤ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਅਤੇ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
(For more Punjabi news apart from Six persons, including two children, drowned as their boat capsized , stay tuned to Rozana Spokesman)