Kishtwar Encounter News : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਮੁਠਭੇੜ, ਸੁਰੱਖਿਆ ਬਲਾਂ ਨੇ 3-4 ਅਤਿਵਾਦੀਆਂ ਨੂੰ ਘੇਰਿਆ
Kishtwar Encounter News : ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ
Kishtwar Encounter News in punjabi
Kishtwar Encounter News in punjabi : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਚਤਰੂ ਇਲਾਕੇ ਦੇ ਸਿੰਗਪੋਰਾ ਵਿੱਚ ਵੀਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਰਿਪੋਰਟਾਂ ਅਨੁਸਾਰ, ਜੈਸ਼-ਏ-ਮੁਹੰਮਦ (JeM) ਦੇ 3 ਤੋਂ 4 ਅਤਿਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ।
ਹ ਕਾਰਵਾਈ ਅਜੇ ਵੀ ਜਾਰੀ ਹੈ। ਇਹ ਕਾਰਵਾਈ ਜੰਮੂ-ਕਸ਼ਮੀਰ ਪੁਲਿਸ ਤੋਂ ਸੁਰੱਖਿਆ ਬਲਾਂ ਨੂੰ ਮਿਲੀ ਸਹੀ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਸੀ। ਜੰਮੂ-ਕਸ਼ਮੀਰ ਪੁਲਿਸ, ਫ਼ੌਜ ਅਤੇ ਅਰਧ ਸੈਨਿਕ ਬਲਾਂ ਦੀ ਇੱਕ ਸਾਂਝੀ ਟੀਮ ਨੇ ਇਲਾਕੇ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ।
ਜਿਵੇਂ ਹੀ ਸੁਰੱਖਿਆ ਬਲ ਅਤਿਵਾਦੀਆਂ ਦੇ ਟਿਕਾਣੇ 'ਤੇ ਪਹੁੰਚੇ, ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬ ਵਿੱਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ। ਇਸ ਨਾਲ ਮੁਠਭੇਭ ਸ਼ੁਰੂ ਹੋ ਗਈ।