ਕਸ਼ਮੀਰ 'ਚ ਫ਼ੌਜ ਹੱਥੋਂ ਚਾਰ ਅਤਿਵਾਦੀ ਢੇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਇਸਲਾਮਿਕ ਸਟੇਟ ਜੰਮੂ ਕਸ਼ਮੀਰ ਦੇ.......

Looking under the building where terrorists were hiding, Kashmiri youth

ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਇਸਲਾਮਿਕ ਸਟੇਟ ਜੰਮੂ ਕਸ਼ਮੀਰ ਦੇ ਸਰਗਨੇ ਸਮੇਤ ਚਾਰ ਅਤਿਵਾਦੀ ਮਾਰੇ ਗਏ। ਇਹ ਮੁਕਾਬਲਾ ਸਾਲਾਨਾ ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਛੇ ਦਿਨ ਪਹਿਲਾਂ ਹੋਇਆ ਹੈ।   ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਸ੍ਰੀਗੁਫ਼ਵਾਰਾ ਦੇ ਪਿੰਡ ਵਿਚ ਹੋਏ ਮੁਕਾਬਲੇ ਵਿਚ ਪੁਲਿਸ ਮੁਲਾਜ਼ਮ ਅਤੇ ਆਮ ਨਾਗਰਿਕ ਦੀ ਵੀ ਮੌਤ ਹੋ ਗਈ। ਪੁਲਿਸ ਨੇ ਮਾਰੇ ਗਏ ਅਤਿਵਾਦੀਆਂ ਦੇ ਮੁਖੀ ਦੀ ਪਛਾਣ ਦਾਊਦ ਦੇ ਰੂਪ ਵਿਚ ਕੀਤੀ ਹੈ। ਇਹ ਆਈਐਸਜੇਕੇ ਦਾ ਮੁਖੀ ਸੀ। 

ਇਹ ਜਥੇਬੰਦੀ ਆਈਐਸਆਈਐਸ ਨਾਲ ਜੁੜੀ ਹੋਈ ਹੈ। ਮੁਕਾਬਲੇ ਵਿਚ ਜ਼ਖ਼ਮੀ ਤਿੰਨ ਆਮ ਨਾਗਰਿਕਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ। ਡੀਜੀਪੀ ਐਸ ਪੀ ਵੈਦ ਨੇ ਦਸਿਆ, 'ਸ੍ਰੀਗੁਫ਼ਵਾਰਾ ਵਿਚ ਹੋਏ ਮੁਕਾਬਲੇ ਵਿਚ ਚਾਰ ਅਤਿਵਾਦੀ ਮਾਰੇ ਗਏ। ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।' ਉਨ੍ਹਾਂ ਦਸਿਆ ਕਿ ਮੁਕਾਬਲਾ ਖ਼ਤਮ ਹੋ ਗਿਆ ਹੈ ਅਤੇ ਇਸ ਵਿਚ ਪੁਲਿਸ ਮੁਲਾਜ਼ਮ ਦੀ ਵੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਇਲਾਕੇ ਵਿਚ ਅਤਿਵਾਦੀਆਂ ਦੇ ਮੌਜੂਦ ਹੋਣ ਦੀ ਵਿਸ਼ੇਸ਼ ਖ਼ੁਫ਼ੀਆ ਸੂਚਨਾ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਦਖਣੀ ਕਸ਼ਮੀਰ ਦੇ ਇਸ ਜ਼ਿਲ੍ਹੇ ਵਿਚ

ਸ੍ਰੀਗੁਫ਼ਵਾਰਾ ਖੇਤਰ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਸ਼ੁਰੂ ਕਰ ਦਿਤੀ ਸੀ। ਉਨ੍ਹਾਂ ਦਸਿਆ ਕਿ ਤਲਾਸ਼ੀ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ। ਜਵਾਬ ਵਿਚ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਡੀਜੀਪੀ ਐਸ ਪੀ ਵੈਦ ਨੇ ਦਸਿਆ, 'ਸ੍ਰੀਗੁਫ਼ਵਾਰਾ ਵਿਚ ਹੋਏ ਮੁਕਾਬਲੇ ਵਿਚ ਚਾਰ ਅਤਿਵਾਦੀ ਮਾਰੇ ਗਏ ਹਨ। ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।' ਉਨ੍ਹਾਂ ਦਸਿਆ ਕਿ ਮੁਕਾਬਲਾ ਖ਼ਤਮ ਹੋ ਗਿਆ ਹੈ। ਇਕ ਹੋਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਇਲਾਕੇ ਵਿਚ ਅਤਿਵਾਦੀਆਂ ਦੇ ਲੁਕੇ ਹੋਣ ਦੀ ਵਿਸ਼ੇਸ਼ ਖ਼ੁਫ਼ੀਆ ਜਾਣਕਾਰੀ ਮਿਲੀ ਸੀ। ਅਧਿਕਾਰੀਆਂ ਨੇ ਤੁਰਤ ਇਹ ਜਾਣਕਾਰੀ ਅਪਣੇ

ਸੀਨੀਅਰ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਿਨ੍ਹਾਂ ਤੁਰਤ ਕਾਰਵਾਈ ਕਰਨ ਦੇ ਹੁਕਮ ਦਿਤੇ। ਸੁਰੱਖਿਆ ਬਲਾਂ ਨੇ ਦਖਣੀ ਕਸ਼ਮੀਰ ਦੇ ਇਸ ਜ਼ਿਲ੍ਹੇ ਵਿਚ ਸ੍ਰੀਗੁਫ਼ਵਾਰਾ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਵਿੱਢ ਦਿਤੀ। ਤਲਾਸ਼ੀ ਦੌਰਾਨ ਅਤਿਵਾਦੀਆਂ ਨੇ ਸੁਰੱÎਖਿਆ ਬਲਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਤੇ ਜਵਾਬ ਵਿਚ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ।

ਮੁਕਾਬਲੇ ਵਾਲੀ ਥਾਂ ਨੇੜੇ ਨੌਜਵਾਨਾਂ ਨੇ ਸੁਰੱਖਿਆ ਬਲਾਂ 'ਤੇ ਪਥਰਾਅ ਸ਼ੁਰੂ ਕਰ ਦਿਤਾ ਜਿਸ ਕਾਰਨ ਝੜਪਾਂ ਸ਼ੁਰੂ ਹੋ ਗਈਆਂ। ਪ੍ਰਦਰਸ਼ਨਕਾਰੀਆਂ 'ਤੇ ਬਲ ਪ੍ਰਯੋਗ ਕੀਤਾ ਗਿਆ ਜਿਸ ਵਿਚ ਕਈ ਆਮ ਨਾਗਰਿਕ ਜ਼ਖ਼ਮੀ ਹੋ ਗਏ। ਪ੍ਰਸ਼ਾਸਨ ਨੇ ਸ੍ਰੀਨਗਰ, ਅਨੰਤਨਾਗ ਅਤੇ ਪੁਲਵਾਮਾ ਜ਼ਿਲ੍ਹਿਆਂ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਕਰ ਦਿਤੀਆਂ ਹਨ।