ਸਿਹਤ ਕਾਮਿਆਂ ਲਈ 50 ਲੱਖ ਰੁਪਏ ਦੀ ਬੀਮਾ ਯੋਜਨਾ ਦਾ ਸਤੰਬਰ ਅੰਤ ਤਕ ਵਾਧਾ
ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ .....
File
ਨਵੀਂ ਦਿੱਲੀ, 21 ਜੂਨ : ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ ਸਰਕਾਰ ਨੇ ਜਨਤਕ ਸਿਹਤ ਸੇਵਾਵਾਂ ਨਾਲ ਜੁੜੇ ਲੋਕਾਂ ਲਈ 50 ਲੱਖ ਰੁਪਏ ਦੀ ਬੀਮਾ ਯੋਜਨਾ ਦੀ ਮਿਆਦ ਤਿੰਨ ਮਹੀਨਿਆਂ ਲਈ ਵਧਾ ਕੇ ਸਤੰਬਰ ਅੰਤ ਤਕ ਕਰ ਦਿਤੀ ਹੈ। ਇਸ ਯੋਜਨਾ ਤਹਿਤ ਲਗਭਗ 22 ਲੱਖ ਸਿਹਤ ਕਾਮਿਆਂ ਨੂੰ ਵਿਸ਼ੇਸ਼ ਬੀਮਾ ਕਵਰ ਉਪਲਭਧ ਕਰਾਇਆ ਜਾ ਰਿਹਾ ਹੈ। ਇਹ ਯੋਜਨਾ ਸਰਕਾਰੀ ਖੇਤਰ ਦੀ ਨਿਊ ਇੰਡੀਆ ਇੰਸ਼ੋਰੈਂਸ ਕੰਪਨੀ ਲਾਗੂ ਕਰ ਰਹੀ ਹੈ। ਇਸ ਨੂੰ ਸ਼ੁਰੂ ਵਿਚ 30 ਜੂਨ ਤਕ ਲਾਗੂ ਕੀਤਾ ਗਿਆ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਮਾਰਚ ਵਿਚ ਕੁਲ 1.70 ਲੱਖ ਕਰੋੜ ਰੁਪਏ ਦੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਪੈਕੇਜ ਤਹਿਤ ਇਸ ਬੀਮਾ ਯੋਜਨਾ ਦਾ ਐਲਾਨ ਕੀਤਾ ਸੀ। ਇਹ ਬੀਮਾ ਸਿਹਤ ਕਾਮਿਆਂ, ਨਰਸਾਂ, ਮੈਡੀਕਲ ਸਹਾਇਕਾਂ, ਸਾਫ਼ ਸਫ਼ਾਈ ਕਾਮਿਆਂ ਅਤੇ ਹੋਰ ਲੋਕਾਂ ਨੂੰ ਦਿਤਾ ਜਾ ਰਿਹਾ ਹੈ।