91 ਦਿਨਾਂ ਬਾਅਦ 24 ਘੰਟਿਆਂ 'ਚ ਆਏ 50 ਹਜ਼ਾਰ ਤੋਂ ਘੱਟ ਕੇਸ, 1,167 ਮਰੀਜਾਂ ਦੀ ਮੌਤ
ਭਾਰਤ ਵਿਚ ਕੋਰੋਨਾ ਦੇ 42,640 ਨਵੇਂ ਮਾਮਲੇ ਆਉਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਸੰਖਿਆਂ 2,99,77,861 ਹੋ ਗਈ ਹੈ।
ਨਵੀਂ ਦਿੱਲੀ - ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਕਮੀ ਦੇਖਣ ਨੂੰ ਮਿਲ ਰਹੀ ਹੈ। ਸੋਮਵਾਰ ਨੂੰ 91 ਦਿਨਾਂ ਵਿਚ ਸਭ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ ਵਿਚ ਕੋਰੋਨਾ (Corona Cases) ਦੇ ਕੁੱਲ 42,640 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 81,839 ਮਰੀਜ਼ ਠੀਕ ਹੋਣ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਗਿਆ ਹੈ।
ਇਸ ਦੌਰਾਨ 1,167 ਮਰੀਜਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 86, 16, 373 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਹੈ, ਜਿਸ ਤੋਂ ਬਾਅਦ ਵੈਕਸੀਨੇਸ਼ਨ ਦਾ ਕੁੱਲ ਅੰਕੜਾ 28,87,66,201 'ਤੇ ਪਹੁੰਚ ਗਿਆ ਹੈ। ਭਾਰਤ ਵਿਚ ਕੋਰੋਨਾ ਦੇ 42,640 ਨਵੇਂ ਮਾਮਲੇ ਆਉਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਸੰਖਿਆਂ 2,99,77,861 ਹੋ ਗਈ ਹੈ। ਉੱਤੇ ਹੀ 1,167 ਨਵੀਆਂ ਮੌਤਾਂ ਦੇ ਨਾਲ ਕੁੱਲ ਮੌਤਾਂ ਦੀ ਸੰਖਿਆਂ 3,89,302 ਹੋ ਗਈ ਹੈ।
ਦੇਸ਼ ਵਿਚ ਕੋਰੋਨਾ ਦੇ ਕੁੱਲ 2,89,26,038 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਸੰਖਿਆ 6,62,521 ਹੈ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਅਨੁਸਾਰ, ਕੱਲ ਭਾਰਤ ਵਿੱਚ ਕੋਰੋਨਾ ਵਾਇਰਸ ਦੇ 16,64,360 ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ ਵਿਚ ਹੁਣ ਤੱਕ ਕੁੱਲ 39,40,72,142 ਨਮੂਨਿਆਂ ਦੇ ਟੈਸਟ ਕੀਤੇ ਜਾ ਚੁੱਕੇ ਹਨ।