MP ਵਿਕਰਮਜੀਤ ਸਿੰਘ ਸਾਹਨੀ ਨੇ ਗੁਰਦੁਆਰਾ ਸਾਹਿਬ ਬਣਾਉਣ ਲਈ ਮੰਗੀ ਈਰਾਕ ਸਰਕਾਰ ਦੀ ਇਜਾਜ਼ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ, ਗੁਰੂ ਨਾਨਕ ਸਾਹਿਬ ਨੂੰ ਮੰਨਣ ਵਾਲੇ ਸ਼ਰਧਾਲੂਆਂ ਨੂੰ ਬਗਦਾਦ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਉਤਸ਼ਾਹਿਤ ਕਰੇਗਾ ਇਹ ਗੁਰੂ ਘਰ

MP Vikramjeet Singh Sahney

ਕਿਹਾ, ਗੁਰੂ ਨਾਨਕ ਸਾਹਿਬ ਨੂੰ ਮੰਨਣ ਵਾਲੇ ਸ਼ਰਧਾਲੂਆਂ ਨੂੰ ਬਗਦਾਦ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਉਤਸ਼ਾਹਿਤ ਕਰੇਗਾ ਇਹ ਗੁਰੂ ਘਰ 
ਪੰਜਾਬ ਸਰਕਾਰ ਨੇ ਮਨੁੱਖੀ ਤਸਕਰੀ ਦੀ ਜਾਂਚ ਅਤੇ ਗ਼ੈਰ-ਕਾਨੂੰਨੀ ਏਜੰਟਾਂ ਵਿਰੁਧ ਕਾਰਵਾਈ ਲਈ ਕੀਤਾ ਐਸ.ਆਈ.ਟੀ. ਦਾ ਗਠਨ 

ਨਵੀਂ ਦਿੱਲੀ : ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਵਿਦੇਸ਼ਾਂ ਵਿਚ ਫਸੀਆਂ ਔਰਤਾਂ ਦੀ ਮਦਦ ਲਈ ਤਿੰਨ ਦੇਸ਼ਾਂ ਵਿਚ ਚਾਰ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮਨੁੱਖੀ ਤਸਕਰੀ ਦੇ ਸਾਰੇ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰ ਕੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਦਾ ਧਨਵਾਦ ਕੀਤਾ ਹੈ। ਪੰਜਾਬ ਤੋਂ ਮੱਧ ਪੂਰਬੀ ਦੇਸ਼ਾਂ ਦੀਆਂ ਔਰਤਾਂ ਨੂੰ ਯਾਤਰਾ/ਰੁਜ਼ਗਾਰ ਵੀਜ਼ਾ ਦਿਤੇ ਜਾ ਰਹੇ ਹਨ। ਇਸੇ ਤਹਿਤ ਉਥੇ ਜਾ ਰਹੀਆਂ ਔਰਤਾਂ ਨੂੰ ਸ਼ੋਸ਼ਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਐਸ.ਆਈ.ਟੀ. ਦਾ ਗਠਨ ਇਸ ਨੂੰ ਰੋਕੇਗਾ।

ਵਿਕਰਮਜੀਤ ਸਿੰਘ ਸਾਹਨੀ ਵਲੋਂ ਹਾਲ ਹੀ ਵਿਚ ਜਾਰੀ ਮਿਸ਼ਨ ਹੋਪ ਤਹਿਤ ਇਹ ਐਸ.ਆਈ.ਟੀ. ਬਣਾਈ ਗਈ ਹੈ, ਓਮਾਨ ਵਿਚ ਫਸੀਆਂ ਲੜਕੀਆਂ ਨੂੰ ਬਚਾਉਣ ਲਈ ਮਿਸ਼ਨ ਹੋਪ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਸੰਸਦ ਮੈਂਬਰ ਸਾਹਨੀ ਦੇ ਯਤਨਾਂ ਸਦਕਾ ਹੁਣ ਤਕ ਕਈ ਲੜਕੀਆਂ ਨੂੰ ਬਚਾਇਆ ਜਾ ਚੁੱਕਾ ਹੈ। 

ਇਸ ਐਸ.ਆਈ.ਟੀ. ਅਧੀਨ ਲੁਧਿਆਣਾ ਰੇਂਜ ਦੇ ਆਈ.ਜੀ. ਕੌਸਤੁਭ ਸ਼ਰਮਾ ਪੰਜਾਬ ਵਿਚ ਮਨੁੱਖੀ ਤਸਕਰੀ ਦੇ ਮਾਮਲਿਆਂ ਵਿਚ ਬਗੈਰ ਕਿਸੇ ਮੁਸ਼ਕਲ ਦੇ ਐਫ਼.ਆਈ.ਆਰ. ਦਰਜ ਕਰਨ ਲਈ ਨੋਡਲ ਅਫ਼ਸਰ ਵਜੋਂ ਕੰਮ ਕਰਨਗੇ। ਰਣਧੀਰ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਜਦੋਂ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਆਈ.ਪੀ.ਐਸ.

ਇਹ ਵੀ ਪੜ੍ਹੋ: ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ : ਮੀਤ ਹੇਅਰ

ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕਿਹਾ ਕਿ ਉਨ੍ਹਾਂ ਦਾ ਸੰਸਦ ਦਫ਼ਤਰ ਅਤੇ ਡਬਲਯੂ.ਪੀ.ਓ. ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵੱਖ-ਵੱਖ ਥਾਣਿਆਂ ਵਿਚ ਐਫ਼.ਆਈ.ਆਰ. ਦਰਜ ਕਰਵਾ ਕੇ ਅਤੇ ਮੱਧ ਪੂਰਬ ਦੇ ਵੱਖ-ਵੱਖ ਦੇਸ਼ਾਂ ਵਿਚ ਫਸੀਆਂ ਲੜਕੀਆਂ ਨੂੰ ਛੁਡਾਉਣ ਲਈ ਪੀੜਤਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਨੇ ਅਬੂ ਧਾਬੀ, ਓਮਾਨ ਅਤੇ ਭਾਰਤ ਵਿਚ ਚਾਰ ਹੌਟਲਾਈਨਾਂ ਵੀ ਸ਼ੁਰੂ ਕੀਤੀਆਂ ਹਨ।

ਵਾਪਸ ਆ ਚੁੱਕੀਆਂ ਸਾਰੀਆਂ ਬੇਸਹਾਰਾ ਲੜਕੀਆਂ ਅਤੇ ਮੱਧ ਪੂਰਬ ਦੇ ਦੇਸ਼ਾਂ ਵਿਚ ਫਸੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੇ ਪਰਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅੱਗੇ ਆਉਣ ਅਤੇ ਸਬੰਧਤ ਥਾਣਿਆਂ ਵਿਚ ਕੇਸ ਦਰਜ ਕਰਨ, ਤਾਂ ਜੋ ਦੋਸ਼ੀਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।  ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਈਰਾਕ ਸਰਕਾਰ ਤੋਂ ਗੁਰਦੁਆਰਾ ਸਾਹਿਬ ਬਣਾਉਣ ਦੀ ਇਜਾਜ਼ਤ ਮੰਗੀ ਹੈ। ਈਰਾਕ ਦੇ ਉਪ ਪ੍ਰਧਾਨ ਮੰਤਰੀ ਹਯਾਨ ਅਬਦੁਲਗ਼ਨੀ ਅਬਦੁਲਜ਼ਾਹਰਾ ਅਲ-ਸਵਾਦ ਨਾਲ ਹੋਈ ਗੱਲਬਾਤ ਦੌਰਾਨ ਉਨ੍ਹਾਂ ਨੇ ਉਸ ਜਗ੍ਹਾ 'ਤੇ ਗੁਰਦੁਆਰਾ ਸਾਹਿਬ ਬਣਾਉਣ ਦੀ ਮੰਗ ਕੀਤੀ ਹੈ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਸੂਫ਼ੀ ਸੰਤ ਸ਼ੇਖ ਬਹਿਲੋਲ ਦਾਨਾ ਦੇ ਸੱਦੇ 'ਤੇ ਤਿੰਨ ਮਹੀਨੇ ਲਈ ਆਏ ਸਨ ਅਤੇ ਇਥੇ ਠਹਿਰੇ ਸਨ।

ਇਹ ਗੁਰਦੁਆਰਾ ਗੁਰੂ ਨਾਨਕ ਸਾਹਿਬ ਨੂੰ ਮੰਨਣ ਵਾਲੇ ਸਾਰੇ ਸਿੱਖ ਅਤੇ ਸਿੰਧੀ ਸ਼ਰਧਾਲੂਆਂ ਨੂੰ ਬਗਦਾਦ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਉਤਸ਼ਾਹਿਤ ਕਰੇਗਾ ਅਤੇ ਇਸ ਨਾਲ ਈਰਾਕ ਵਿਚ ਸੈਰ ਸਪਾਟੇ ਨੂੰ ਹੁਲਾਰਾ ਮਿਲੇਗਾ। ਈਰਾਕ ਵਿਚ ਭਾਰਤੀ ਰਾਜਦੂਤ ਅਤੇ ਵਿਦੇਸ਼ ਮੰਤਰਾਲੇ ਦੇ ਖਾੜੀ ਸਕੱਤਰ ਤੋਂ ਪ੍ਰਵਾਨਗੀ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਗੁਰਦੁਆਰਾ ਸਾਹਿਬ ਦੀ ਉਸਾਰੀ ਦਾ ਕੰਮ ਜਲਦੀ ਸ਼ੁਰੂ ਕੀਤਾ ਜਾ ਸਕੇ।