ਨਵੀਂ ਦਿੱਲੀ: ਦਿੱਲੀ ਐਨਸੀਆਰ ਵਿਚ ਸੋਮਵਾਰ ਦੀ ਸਵੇਰ ਥੋੜੀ ਗਰਮੀ ਪਈ ਹੈ। ਮੌਸਮ ਵਿਭਾਗ ਦੇ ਅਨੁਸਾਰ ਸੋਮਵਾਰ ਨੂੰ ਆਸਮਾਨ ਵਿਚ ਬੱਦਲ਼ ਹੋ ਸਕਦੇ ਹਨ ਅਤੇ ਸ਼ਾਮ ਹੁੰਦੇ ਹੁੰਦੇ ਕੁੱਝ ਇਲਾਕਿਆਂ ਵਿਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਅਗਲੇ ਦੋ ਦਿਨਾਂ ਤਕ ਦਿੱਲੀ ਅਤੇ ਆਸਪਾਸ ਦਾ ਮੌਸਮ ਕੁੱਝ ਅਜਿਹਾ ਹੀ ਬਣਿਆ ਰਹੇਗਾ। ਜਦਕਿ 24 ਅਤੇ 25 ਜੁਲਾਈ ਨੂੰ ਦਿੱਲੀ-ਐਨਸੀਆਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਮੌਸਮ ਵਿਭਾਗ ਨੇ ਦਸਿਆ ਕਿ ਐਨਸੀਆਰ ਵਿਚ 26 ਅਤੇ 27 ਜੁਲਾਈ ਨੂੰ ਤੇਜ਼ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਰਨਾਟਕ, ਕੇਰਲ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਤਾਮਿਲਨਾਡੂ, ਅਸਾਮ ਅਤੇ ਹੋਰਨਾਂ ਸੂਬਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਕੇਰਲ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਕਰਨਾਟਕ, ਪੂਰਬੀ ਯੂਪੀ ਵਿਚ ਭਾਰੀ ਬਾਰਿਸ਼ ਦਾ ਅਨੁਮਾਨ ਜਤਾਇਆ ਗਿਆ ਹੈ।
ਜਦਕਿ ਆਂਧਰਾ ਪ੍ਰਦੇਸ਼, ਤੇਲੰਗਾਨਾ, ਪੱਛਮ ਬੰਗਾਲ, ਸਿਕਿੱਮ, ਬਿਹਾਰ, ਉੱਤਰਾਖੰਡ, ਝਾਰਖੰਡ, ਗੋਆ, ਅਸਾਮ, ਮੇਘਾਲਿਆ ਅਤੇ ਤਮਿਲਨਾਡੂ ਵਿਚ ਬਾਰਿਸ਼ ਹੋ ਸਕਦੀ ਹੈ। ਬੁੱਧਵਾਰ ਨੂੰ ਕਰਨਾਟਕ, ਉਤਰਾਖੰਡ ਅਤੇ ਪੱਛਮੀ ਬੰਗਾਲ ਨੂੰ ਵੀ ਭਾਰੀ ਮੀਂਹ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਪੂਰਬੀ ਰਾਜਸਥਾਨ ਅਤੇ ਪੱਛਮੀ ਬੰਗਾਲ ਵਿਚ ਵੀ ਬਾਰਿਸ਼ ਹੋ ਸਕਦੀ ਹੈ।
ਵੀਰਵਾਰ ਨੂੰ ਦਿੱਲੀ, ਯੂਪੀ, ਬਿਹਾਰ, ਝਾਰਖੰਡ, ਅਸਾਮ, ਕਰਨਾਟਕ, ਤੇਲੰਗਾਨਾ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਛੱਤੀਸਗੜ੍ਹ ਸਮੇਤ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਹੈ। ਸ਼ੁੱਕਰਵਾਰ ਨੂੰ ਦਿੱਲੀ ਐਨਸੀਆਰ ਵਿਚ ਜ਼ਬਰਦਸਤ ਬਾਰਿਸ਼ ਹੋ ਸਕਦੀ ਹੈ। ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਬਿਹਾਰ, ਝਾਰਖੰਡ, ਸਿੱਕਮ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਵੀ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ।