ਮੋਦੀ ਸਰਕਾਰ ਵਲੋਂ ਸਰਕਾਰੀ ਏਜੰਸੀਆਂ ਰਾਹੀਂ ਵਿਰੋਧੀ ਸਰਕਾਰਾਂ ਨੂੰ ਡੇਗਣ ਦੀ ਸਾਜ਼ਸ਼ : ਮਮਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬੈਨਰਜੀ ‘ਸ਼ਹੀਦ ਦਿਵਸ’ ’ਤੇ ਤ੍ਰਿਣਮੂਲ ਕਾਂਗਰਸ ਦੀ ਆਨਲਾਈਨ ਰੈਲੀ ਨੂੰ ਸੰਬੋਧਤ ਕਰ ਰਹੀ ਸੀ।

Mamata Banerjee

ਕੋਲਕਾਤਾ, 21 ਜੁਲਾਈ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੇਂਦਰੀ ਏਜੰਸੀਆਂ ਅਤੇ ਧਨ ਬਲ ਦੀ ਵਰਤੋਂ ਕਰ ਕੇ ਵਿਰੋਧੀ ਪਾਰਟੀਆਂ ਦੀਆਂ ਚੁਣੀਆਂ ਹੋਈਆਂ ਰਾਜ ਸਰਕਾਰਾਂ ਨੂੰ ਡੇਗਣ ਦੀ ਸਾਜ਼ਸ਼ ਰਚ ਰਹੀ ਹੈ।  ਬੈਨਰਜੀ ‘ਸ਼ਹੀਦ ਦਿਵਸ’ ’ਤੇ ਤ੍ਰਿਣਮੂਲ ਕਾਂਗਰਸ ਦੀ ਆਨਲਾਈਨ ਰੈਲੀ ਨੂੰ ਸੰਬੋਧਤ ਕਰ ਰਹੀ ਸੀ।

ਉਨ੍ਹਾਂ ਅਸਿੱਧੇ ਤੌਰ ’ਤੇ ਭਾਜਪਾ ਵਲ ਇਸ਼ਾਰਾ ਕਰਦਿਆਂ ਐਲਾਨ ਕੀਤਾ ਕਿ ਪਛਮੀ ਬੰਗਾਲ ਵਿਚ ਬਾਹਰੀ ਲੋਕਾਂ ਦੁਆਰਾ ਨਹੀਂ ਸਗੋਂ ਉਸ ਦੇ ਅਪਣੇ ਲੋਕਾਂ ਦੁਆਰਾ ਰਾਜ ਕੀਤਾ ਜਾਂਦਾ ਰਿਹਾ ਹੈ। ਬੈਨਰਜੀ ਨੇ ਦੋਸ਼ ਲਾਇਆ ਕਿ ਕੇਂਦਰ ਨੇ ਬੰਗਾਲ ਨੂੰ ਸਾਧਨਾਂ ਤੋਂ ਵਾਂਝਾ ਕੀਤਾ ਹੈ ਅਤੇ ਕਿਹਾ ਕਿ ਜਨਤਾ ਰਾਜ ਨਾਲ ਕੀਤੇ ਗਏ ਅਨਿਆਂ ਲਈ ਉਸ ਨੂੰ ਢੁਕਵਾਂ ਜਵਾਬ ਦੇਵੇਗੀ। ਉਨ੍ਹਾਂ ਕਿਹਾ, ‘ਕੇਂਦਰ ਬੰਗਾਲ ਦੀ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨ ਲਈ ਕੇਂਦਰੀ ਏਜੰਸੀਆਂ ਅਤੇ ਪੈਸੇ ਦੀ ਵਰਤੋਂ ਕਰ ਕੇ ਸਾਜ਼ਸ਼ ਰਚ ਰਿਹਾ ਹੈ।