ਦਿੱਲੀ ਸਰਕਾਰ ਨੇ ਕਿਸਾਨਾਂ ਨੂੰ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਦਿੱਤੀ ਮਨਜ਼ੂਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਾਨਸੂਨ ਸੈਸ਼ਨ ਦੇ ਚਲਦਿਆਂ ਅੱਜ ਸੰਸਦ ਭਵਨ ਤੋਂ 2 ਕਿਲੋਮੀਟਰ ਦੂਰ ਜੰਤਰ-ਮੰਤਰ 'ਤੇ ਕਿਸਾਨ ਸੰਸਦ ਦਾ ਆਯੋਜਨ ਹੋਵੇਗਾ।

Delhi govt gives permission to farmers for Jantar Mantar protest

ਨਵੀਂ ਦਿੱਲੀ: ਮਾਨਸੂਨ ਸੈਸ਼ਨ ਦੇ ਚਲਦਿਆਂ ਅੱਜ ਸੰਸਦ ਭਵਨ ਤੋਂ 2 ਕਿਲੋਮੀਟਰ ਦੂਰ ਜੰਤਰ-ਮੰਤਰ 'ਤੇ ਕਿਸਾਨ ਸੰਸਦ ਦਾ ਆਯੋਜਨ ਹੋਵੇਗਾ।  ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਕੁਝ ਸ਼ਰਤਾਂ ਨਾਲ ਜੰਤਰ-ਮੰਤਰ ਵਿਖੇ ਕਿਸਾਨ ਸੰਸਦ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਮੱਦੇਨਜ਼ਰ ਪੁਲਿਸ ਨੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਭਾਰੀ ਗਿਣਤੀ ਵਿਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।

ਰੋਜ਼ਾਨਾ ਸਪੋਕਸਮੈਨ: ਜਾਸੂਸੀ ਮਾਮਲੇ ’ਤੇ ਮਮਤਾ ਨੇ ਘੇਰੀ BJP, ‘ਸਰਕਾਰ ‘ਨਿਗਰਾਨੀ ਹੇਠਲਾ ਰਾਸ਼ਟਰ’ ਬਣਾਉਣਾ ਚਾਹੁੰਦੀ ਹੈ’

ਅੱਜ ਸਵੇਰੇ ਜੰਤਰ-ਮੰਤਰ ਅਤੇ ਸਿੰਘੂ ਬਾਰਡਰ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੋਵਾਂ ਥਾਵਾਂ 'ਤੇ ਪੁਲਿਸ ਦੀ ਸਖ਼ਤ ਸੁਰੱਖਿਆ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਜੰਤਰ ਮੰਤਰ ਵਿਖੇ ਹਰ ਰੋਜ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਪ੍ਰਦਰਸ਼ਨ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਹੋਰ ਪੜ੍ਹੋ: ਅੱਜ ਤੋਂ ਸ਼ੁਰੂ ਹੋਵੇਗੀ ‘ਕਿਸਾਨ ਸੰਸਦ’, ਕਿਸਾਨਾਂ ਦੀ ਪੂਰੀ ਤਿਆਰੀ

ਦਿੱਲੀ ਸਰਕਾਰ ਨੇ ਇਕ ਰਸਮੀ ਆਦੇਸ਼ ਜਾਰੀ ਕੀਤਾ ਹੈ। 22 ਜੁਲਾਈ ਤੋਂ 9 ਅਗਸਤ ਤੱਕ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਸੰਯੁਕਤ ਕਿਸਾਨ ਮੋਰਚੇ ਦੇ 200 ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਧਰਨਾ ਪ੍ਰਦਰਸ਼ਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੌਰਾਨ ਕੋਰੋਨਾ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ।

ਹੋਰ ਪੜ੍ਹੋ: ਸੰਪਾਦਕੀ: ਨਸ਼ਾ ਤਸਕਰੀ ਤੇ ਨੌਜਵਾਨਾਂ ਅੰਦਰ ਬੇਰਜ਼ੁਗਾਰੀ ਦਾ ਦਾਮਨ ਤੇ ਚੋਲੀ ਦਾ ਸਾਥ ਹੁੰਦਾ ਹੈ

ਪ੍ਰਦਰਸ਼ਨਕਾਰੀ ਕਿਸਾਨ ਸਿੰਘੂ ਬਾਰਡਰ ਤੋਂ ਬੱਸਾਂ ਜ਼ਰੀਏ ਜੰਤਰ-ਮੰਤਰ ਪਹੁੰਚਣਗੇ। ਕੋਵਿਡ ਪਾਬੰਦੀਆਂ ਨੂੰ ਧਿਆਨ 'ਚ ਰੱਖਦਿਆਂ ਕਿਸਾਨਾਂ ਨੂੰ ਮਾਰਚ ਨਾ ਕੱਢਣ ਦੀ ਸਲਾਹ ਦਿੱਤੀ ਗਈ ਹੈ। ਪ੍ਰਦਰਸ਼ਨ ਨੂੰ  ਲੈ ਕੇ ਦਿੱਲੀ ਪੁਲਿਸ ਨੇ ਕਿਹਾ ਕਿ ਕਿਸਾਨਾਂ ਦਾ ਸ਼ਾਂਤੀਪੂਰਵਕ ਪ੍ਰਦਰਸ਼ਨ ਹੋਵੇ ਇਸ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨਾਂ ਦੇ ਇਸ ਪ੍ਰੋਗਰਾਮ ਨੂੰ ਖ਼ਰਾਬ ਜਾਂ ਇਸ ਵਿਚ ਖਲਲ ਪਾਉਣ ਦੀ ਕੋਸ਼ਿਸ਼ ਕੀਤੇ ਜਾਣ ਦੇ ਖਦਸ਼ੇ ਨੂੰ ਦੇਖਦੇ ਹੋਏ ਨੌਜਵਾਨ ਕਿਸਾਨ ਆਗੂਆਂ ਨੇ ਕੇ.ਐਮ.ਪੀ ਅਤੇ ਹੋਰ ਥਾਵਾਂ ਤੇ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜ਼ਰ ਰੱਖਣ ਲਈ ਵੀ ਚੌਕਸੀ ਵਧਾ ਦਿਤੀ ਹੈ।