
ਵਿਰੋਧੀ ਧਿਰਾਂ ਦੇ ਹੰਗਾਮੇ ਦੇ ਚਲਦਿਆਂ ਵੀਰਵਾਰ ਨੂੰ ਰਾਜ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
ਨਵੀਂ ਦਿੱਲੀ: ਮਾਨਸੂਨ ਇਜਲਾਸ ਦਾ ਤੀਜਾ ਦਿਨ ਵੀ ਭਾਰੀ ਹੰਗਾਮੇ ਦੀ ਭੇਂਟ ਚੜ ਗਿਆ। ਵੱਖ-ਵੱਖ ਮੁੱਦਿਆਂ ’ਤੇ ਵਿਰੋਧੀ ਧਿਰਾਂ ਦੇ ਮੈਂਬਰਾਂ ਦੇ ਹੰਗਾਮੇ ਦੇ ਚਲਦਿਆਂ ਵੀਰਵਾਰ ਨੂੰ ਰਾਜ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
Rajya Sabha adjourned till tomorrow
ਹੋਰ ਪੜ੍ਹੋ: Cannes: ਪਾਇਲ ਕਪਾਡੀਆ ਦੀ ਦਸਤਾਵੇਜ਼ੀ ਫ਼ਿਲਮ ਨੂੰ ਮਿਲਿਆ Oeil d’or (ਗੋਲਡਨ ਆਈ) ਪੁਰਸਕਾਰ
ਰਾਜ ਸਭਾ ਵਿਚ ਕਾਂਗਰਸ ਸੰਸਦ ਮੈਂਬਰ ਦਪਿੰਦਰ ਹੁੱਡਾ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਇਸ ਮੁੱਦੇ ’ਤੇ ਚਰਚਾ ਨਹੀਂ ਕਰਦੀ ਅਸੀਂ ਰਾਜ ਸਭਾ ਦੀ ਕਾਰਵਾਈ ਨਹੀਂ ਚੱਲਣ ਦੇਵਾਂਗੇ। ਦੁਪਹਿਰ 2 ਵਜੇ ਜਦੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਸੰਚਾਰ ਮੰਤਰੀ ਅਸ਼ਵਨੀ ਵੈਸ਼ਨਵ ਜਾਸੂਸੀ ਮਾਮਲੇ 'ਤੇ ਸਰਕਾਰ ਦਾ ਪੱਖ ਪੇਸ਼ ਕਰਨ ਆਏ।
Ashwini Vaishnaw
ਹੋਰ ਪੜ੍ਹੋ: ਸਕੂਲ ਦੀ ਲਾਪਰਵਾਈ ਕਾਰਨ ਗੰਭੀਰ ਬਿਮਾਰੀ ਦੀ ਸ਼ਿਕਾਰ ਹੋਈ ਵਿਦਿਆਰਥਣ, SC ਵੱਲੋਂ ਮੁਆਵਜ਼ੇ ਦਾ ਆਦੇਸ਼
ਉਹਨਾਂ ਦੇ ਸੰਬੋਧਨ ਤੋਂ ਕੁਝ ਮਿੰਟ ਬਾਅਦ ਹੀ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਸੰਚਾਰ ਮੰਤਰੀ ਨੇ ਆਪਣੇ ਬਿਆਨ ਵਿਚ ਕਿਹਾ ਕਿ ਸਾਰੀਆਂ ਸਬੰਧਤ ਧਿਰਾਂ ਨੇ ਪਹਿਲਾਂ ਹੀ ਜਾਰੀ ਕੀਤੀ ਰਿਪੋਰਟ ਨੂੰ ਖਾਰਜ ਕਰ ਦਿੱਤਾ ਹੈ। ਮੈਂ ਸਾਰੇ ਮੈਂਬਰਾਂ ਨੂੰ ਵਿਸਥਾਰਤ ਰਿਪੋਰਟ ਪੜ੍ਹਨ ਦੀ ਅਪੀਲ ਕਰਦਾ ਹਾਂ।
Rajya Sabha adjourned till tomorrow
ਹੋਰ ਪੜ੍ਹੋ: ਕਾਂਗਰਸ MPs ਨੇ ਖੇਤੀ ਕਾਨੂੰਨਾਂ ਵਿਰੁੱਧ ਕੀਤਾ ਪ੍ਰਦਰਸ਼ਨ, ‘ਕਾਲੇ ਕਾਨੂੰਨ ਵਾਪਸ ਲਓ’ ਦੇ ਲਾਏ ਨਾਅਰੇ
ਉਧਰ ਵਿਰੋਧੀ ਧਿਰਾਂ ਦੇ ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਸ਼ਾਮ 4 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕਾਰਵਾਈ ਦੌਰਾਨ ਲੋਕ ਸਭਾ ਵਿਚ ਤਿੰਨ ਖੇਤੀ ਕਾਨੂੰਨਾਂ ਅਤੇ ਪੇਗਾਸਸ ਮਾਮਲੇ ’ਤੇ ਹੰਗਾਮਾ ਹੋਇਆ।