ਰਾਜਸਥਾਨ 'ਚ ਲਗਾਤਾਰ ਦੂਸਰੇ ਦਿਨ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.8

Earthquake

ਬੀਕਾਨੇਰ: ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.8 ਮਾਪੀ ਗਈ। ਹੁਣ ਤੱਕ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ। ਭੁਚਾਲ ਦੇ ਝਟਕੇ ਸਵੇਰੇ 7.42 ਵਜੇ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ 21 ਜੁਲਾਈ (ਬੁੱਧਵਾਰ) ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਮੌਸਮ ਵਿਭਾਗ ਦੇ ਜੈਪੁਰ ਦੇ ਅਨੁਸਾਰ, ਬੁੱਧਵਾਰ ਸਵੇਰੇ 5:24 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 5.3 ਮਾਪੀ ਗਈ। ਭੂਚਾਲ ਦਾ ਕੇਂਦਰ ਧਰਤੀ ਤੋਂ 110 ਕਿਲੋਮੀਟਰ ਦੀ ਡੂੰਘਾਈ ਤੇ ਸੀ।

ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਇਸ ਸਮੇਂ ਦੌਰਾਨ ਬਹੁਤੇ ਲੋਕ ਸੁੱਤੇ ਹੋਏ ਸਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਦਹਫੜਾ-ਦਫੜੀ ਦਾ ਮਾਹੌਲ ਨਹੀਂ ਸੀ। ਭੂਚਾਲ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।