16 ਸਾਲਾਂ ਕੁੜੀ ਨੂੰ ਕੈਂਟਰ ਨੇ ਕੁਚਲਿਆ, ਗੁੱਸੇ 'ਚ ਆਏ ਲੋਕਾਂ ਨੇ ਕੁੱਟਿਆ ਡਰਾਈਵਰ, ਮੌਤ
ਲੜਕੀ ਗੰਭੀਰ ਰੂਪ ਵਿਚ ਜ਼ਖਮੀ
photo
ਜ਼ੀਰਕਪੁਰ : ਜ਼ੀਰਕਪੁਰ 'ਚ ਅੱਜ ਸਵੇਰੇ ਸੜਕ ਹਾਦਸਾ ਵਾਪਰ ਗਿਆ। ਇਥੇ ਇਕ ਕੈਂਟਰ ਨੇ 16 ਸਾਲਾਂ ਕੁੜੀ ਨੂੰਟੱਕਰ ਮਾਰ ਦਿੱਤੀ। ਜਿਸ ਕਾਰਨ ਕੁੜੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜਿਸਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਹਾਦਸੇ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ ਕੈਂਟਰ ਡਰਾਈਵਰ ਦੀ ਘੇਰ ਲਿਆ ਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਡਰਾਈਵਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਮੌਤ ਹੋ ਗਈ।
ਡਰਾਈਵਰ ਦੀ ਪਹਿਚਾਣ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਦੇ ਰਹਿਣ ਵਾਲੇ ਸ਼ਿਆਮ ਸੁੰਦਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਡਰਾਈਵਰ ਕਿਸੇ ਬੀਮਾਰੀ ਤੋਂ ਪੀੜਤ ਸੀ। ਪੁਲਿਸ ਨੇ ਕੈਂਟਰ ਕਬਜ਼ੇ 'ਚ ਲੈ ਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਡਰਾਈਵਰ ਦੀ ਮੌਤ ਕਿਸ ਕਾਰਨ ਹੋਈ ਹੈ। ਜ਼ਖਮੀ ਕੁੜੀ ਢਕੌਲੀ ਦੇ ਇਕ ਸਰਕਾਰੀ ਸਕੂਲ 'ਚ 9ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਉਹ ਪਿੰਡ ਢਕੌਲੀ ਵਿਖੇ ਰਹਿੰਦੀ ਹੈ।