ਦਿੱਲੀ 'ਚ ਕਾਰ ਪਾਰਕਿੰਗ ਨੂੰ ਲੈ ਕੇ ਬਜ਼ੁਰਗ ਨੇ ਵਿਅਕਤੀ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਪੁਲਿਸ ਨੇ ਵੀਡੀਓ ਦਾ ਲਿਆ ਨੋਟਿਸ

photo

 

 ਨਵੀਂ ਦਿੱਲੀ: ਦਿੱਲੀ-ਐਨਸੀਆਰ ਵਿਚ ਪਾਰਕਿੰਗ ਨੂੰ ਲੈ ਕੇ ਹਮੇਸ਼ਾ ਵਿਵਾਦ ਹੁੰਦਾ ਰਹਿੰਦਾ ਹੈ। ਦਿੱਲੀ ਦੇ ਸੰਤ ਨਗਰ ਤੋਂ ਇਕ ਵਾਰ ਫਿਰ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕਾਰ ਪਾਰਕਿੰਗ ਨੂੰ ਲੈ ਕੇ ਦੋ ਗੁਆਂਢੀ ਆਪਸ ਵਿਚ ਭਿੜ ਗਏ। ਇਸ ਘਟਨਾ ਨਾਲ ਜੁੜਿਆ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜੋ ਆਪਣੇ ਆਪ ਵਿਚ ਹੈਰਾਨ ਕਰਨ ਵਾਲਾ ਹੈ। ਇਸ ਵੀਡੀਓ ਵਿਚ ਇਕ ਬਜ਼ੁਰਗ ਵਿਅਕਤੀ ਆਪਣੇ ਹੀ ਗੁਆਂਢੀ ਨੂੰ ਬੁਰੀ ਤਰ੍ਹਾਂ ਕੁੱਟਦਾ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਪੁਲਿਸ ਦੀ ਕਾਰਵਾਈ, ਲਾਰੈਂਸ ਗੈਂਗ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ 

 

 

ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਗੁਆਂਢੀ ਪਾਰਕਿੰਗ ਨੂੰ ਲੈ ਕੇ ਬਹਿਸ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਹੱਥ ਵਿਚ ਡੰਡਾ ਲੈ ਕੇ ਇੱਕ ਬਜ਼ੁਰਗ ਸਾਹਮਣੇ ਖੜ੍ਹੇ ਵਿਅਕਤੀ ਨੂੰ ਕੁੱਟਣਾ ਸ਼ੁਰੂ ਕਰ ਦਿਤਾ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਉਹ ਬੇਰਹਿਮੀ ਨਾਲ ਡੰਡੇ ਨਾਲ ਕੁੱਟ ਰਿਹਾ ਹੈ।

ਇਹ ਵੀ ਪੜ੍ਹੋ: ਲਾਲਜੀਤ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਰੱਖਿਆ ਨੀਂਹ ਪੱਥਰ

ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਕ ਔਰਤ ਮਰਦ ਨੂੰ ਬਚਾਉਣ ਲਈ ਅੱਗੇ ਆਉਂਦੀ ਹੈ ਪਰ ਫਿਰ ਵੀ ਬਜ਼ੁਰਗ ਨਹੀਂ ਰੁਕਦਾ। ਇਨ੍ਹਾਂ 'ਚੋਂ ਕੁਝ ਔਰਤਾਂ ਕਾਫੀ ਹਮਲਾਵਰ ਵੀ ਨਜ਼ਰ ਆ ਰਹੀਆਂ ਹਨ। ਕੁੱਟੇ ਜਾਣ ਵਾਲੇ ਵਿਅਕਤੀ 'ਤੇ ਔਰਤਾਂ ਵੀ ਹਾਵੀ ਹੁੰਦੀਆਂ ਦਿਖਾਈ ਦਿੰਦੀਆਂ ਹਨ। ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਨੂੰ ਕਿਸੇ ਗੁਆਂਢੀ ਨੇ ਇਹ ਵੀਡੀਓ ਬਣਾਈ ਹੈ। ਦਿੱਲੀ ਪੁਲਿਸ ਨੇ ਇਸ ਵੀਡੀਓ ਦਾ ਨੋਟਿਸ ਲਿਆ ਹੈ।