ਦੇਸ਼ ‘ਚ ਇਕ ਦਿਨ ‘ਚ ਛਿਰ ਮਿਲੇ 70 ਹਜ਼ਾਰ ਦੇ ਕਰੀਬ ਨਵੇਂ ਕੇਸ, 945 ਮਰੀਜਾਂ ਦੀ ਮੌਤ
ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦਾ ਗ੍ਰਾਫ ਤੇਜ਼ੀ ਨਾਲ ਵਧ ਰਿਹਾ ਹੈ
ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦਾ ਗ੍ਰਾਫ ਤੇਜ਼ੀ ਨਾਲ ਵਧ ਰਿਹਾ ਹੈ। ਹਰ ਰੋਜ਼ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ 70 ਹਜ਼ਾਰ ਦੇ ਨੇੜੇ ਪਹੁੰਚਣੀ ਸ਼ੁਰੂ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 69 ਹਜ਼ਾਰ 878 ਨਵੇਂ ਕੇਸ ਸਾਹਮਣੇ ਆਏ ਹਨ।
ਇਸ ਸਮੇਂ ਦੌਰਾਨ, ਕੋਰੋਨਾ ਦੀ ਲਾਗ ਕਾਰਨ 945 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿਚ ਮਿਲੇ ਕੋਰੋਨਾ ਦੇ ਨਵੇਂ ਕੇਸਾਂ ਦੇ ਬਾਅਦ ਦੇਸ਼ ਵਿਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧ ਕੇ 29 ਲੱਖ 75 ਹਜ਼ਾਰ 701 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿਚ ਕੋਰੋਨਾ ਦੇ 6 ਲੱਖ 97 ਹਜ਼ਾਰ 330 ਐਕਟਿਵ ਕੇਸ ਹਨ। ਜਦੋਂ ਕਿ ਕੋਰੋਨਾ ਦੀ ਲਾਗ ਕਾਰਨ 55 ਹਜ਼ਾਰ 794 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਹ ਰਾਹਤ ਦੀ ਗੱਲ ਹੈ ਕਿ ਹੁਣ ਤੱਕ 22 ਲੱਖ 22 ਹਜ਼ਾਰ 577 ਲੋਕ ਠੀਕ ਹੋ ਚੁੱਕੇ ਹਨ।
ਦੱਸ ਦੇਈਏ ਕਿ ਪਹਿਲੀ ਵਾਰ 24 ਘੰਟਿਆਂ ਵਿਚ 10 ਲੱਖ ਤੋਂ ਵੱਧ ਲੋਕਾਂ ਦੀ ਜਾਂਚ ਕੀਤੀ ਗਈ। ਮਹਾਰਾਸ਼ਟਰ ਸਭ ਤੋਂ ਪ੍ਰਭਾਵਿਤ ਹੈ। ਇੱਥੇ, ਕੋਰੋਨਾ ਦੇ ਰਿਕਾਰਡ ਹਰ ਦਿਨ ਵੇਖੇ ਜਾ ਰਹੇ ਹਨ।
ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ 14,161 ਨਵੇਂ ਕੇਸ ਸਾਹਮਣੇ ਆਏ ਅਤੇ ਇਸ ਦੇ ਨਾਲ ਹੀ ਰਾਜ ਵਿਚ ਇਸ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 6,57,450 ਹੋ ਗਈ ਹੈ।
ਸਿਹਤ ਵਿਭਾਗ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ 339 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 21,698 ਹੋ ਗਈ ਹੈ। ਇਸ ਦੌਰਾਨ 11,749 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸਦੇ ਨਾਲ, ਸਿਹਤਮੰਦ ਮਰੀਜ਼ਾਂ ਦੀ ਗਿਣਤੀ ਵੱਧ ਕੇ 4,70,873 ਹੋ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।